ਪਾਕਿਸਤਾਨ ਦੇ ਸੂਬਾ ਪੰਜਾਬ ’ਚ ਮੰਦਰ ’ਤੇ ਹਮਲਾ, ਮੂਰਤੀਆਂ ਨੂੰ ਤੋੜਿਆ

ਲਾਹੌਰ (ਸਮਾਜ ਵੀਕਲੀ): ਪਾਕਿਸਤਾਨ ਦੇ ਪੰਜਾਬ ਸੂਬੇ ਇਕ ਭਾਈਚਾਰੇ ਨੇ ਮੰਦਰ ‘ਤੇ ਹਮਲਾ ਕਰਕੇ ਉਸ ਦੇ ਕੁਝ ਹਿੱਸਿਆਂ ਨੂੰ ਸਾੜ ਦਿੱਤਾ ਅਤੇ ਮੂਰਤੀਆਂ ਦੀ ਭੰਨ-ਤੋੜ ਕੀਤੀ। ਪੁਲੀਸ ਜਦੋਂ ਭੀੜ ਨੂੰ ਰੋਕਣ ਵਿੱਚ ਅਸਫਲ ਰਹੀ ਤਾਂ ਸਥਿਤੀ ਨੂੰ ਕੰਟਰੋਲ ਕਰਨ ਲਈ ਪਾਕਿਸਤਾਨ ਰੇਂਜਰਸ ਦੇ ਜਵਾਨਾਂ ਨੂੰ ਬੁਲਾਇਆ ਗਿਆ। ਪੁਲੀਸ ਨੇ ਦੱਸਿਆ ਕਿ ਭੀੜ ਨੇ ਬੁੱਧਵਾਰ ਨੂੰ ਰਹੀਮ ਯਾਰ ਖਾਨ ਜ਼ਿਲ੍ਹੇ ਦੇ ਭੋਂਗ ਕਸਬੇ ਵਿੱਚ ਮੰਦਰ ਉੱਤੇ ਹਮਲਾ ਕਰ ਦਿੱਤਾ। ਇਹ ਸਥਾਨ ਲਾਹੌਰ ਤੋਂ 590 ਕਿਲੋਮੀਟਰ ਦੂਰ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਰਤਾਨੀਆਂ ਨੇ ਭਾਰਤੀ ਯਾਤਰੀਆਂ ਨੂੰ ਲਾਲ ਸੂਚੀ ’ਚੋਂ ਕੱਢਿਆ, ਟੀਕੇ ਲਗਵਾਉਣ ਵਾਲਿਆਂ ਨੂੰ ਇਕਾਂਤਵਾਸ ਦੀ ਲੋੜ ਨਹੀਂ
Next articleਯੂਐੱਨ ਸੁਰੱਖਿਆ ਕੌਂਸਲ ਵਿੱਚ ਵਿਚਾਰਿਆ ਜਾਵੇਗਾ ਅਫਗਾਨ ਮੁੱਦਾ