HOME ਅਟਾਰੀ ਵਿਧਾਨ ਸਭਾ ਹਲਕਾ ਵਿਚ “ਮੇਰਾ ਹਲਕਾ-ਮੇਰਾ ਪਰਿਵਾਰ” ਤਹਿਤ ਮੀਟਿੰਗ ਦਾ ਆਯੋਜਨ

ਅਟਾਰੀ ਵਿਧਾਨ ਸਭਾ ਹਲਕਾ ਵਿਚ “ਮੇਰਾ ਹਲਕਾ-ਮੇਰਾ ਪਰਿਵਾਰ” ਤਹਿਤ ਮੀਟਿੰਗ ਦਾ ਆਯੋਜਨ

 ਅੰਮ੍ਰਿਤਸਰ,  (ਸਮਾਜ ਵੀਕਲੀ)   ( ਲਖਵਿੰਦਰ ਸਿੰਘ ਗਿੱਲ )-ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਟਾਰੀ ਦੇ ਪਿੰਡ ਨੰਗਲੀ ਵਿਖੇ ਇੱਕ ਵਿਸ਼ਾਲ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਜੱਥੇਦਾਰ ਗੁਲਜ਼ਾਰ ਸਿੰਘ ਰਣੀਕੇ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜੱਥੇਦਾਰ ਮੰਗਵਿੰਦਰ ਸਿੰਘ ਖਾਪੜ ਖੇੜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਅਕਾਲੀ ਸਰਕਾਰ ਵੱਲੋਂ ਲਾਗੂ ਕੀਤੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੋਂ ਬਾਅਦ ਇਨ੍ਹਾਂ ਸਕੀਮਾਂ ਨੂੰ ਹੋਰ ਵੀ ਮਜ਼ਬੂਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇਗਾ। ਇਸ ਪੂਰੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਪ੍ਰਧਾਨ ਸਤਨਾਮ ਸਿੰਘ ਨੰਗਲੀ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੀ ਅਗਵਾਈ ਹੇਠ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਭਰਪੂਰ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਲੋਕਾਂ ਨੇ ਅਕਾਲੀ ਆਗੂਆਂ ਨੂੰ ਆਪਣੀਆਂ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਅਤੇ ਭਰੋਸਾ ਜਤਾਇਆ ਕਿ 2027 ਵਿਚ ਅਕਾਲੀ ਦਲ ਵੱਡੀ ਜਿੱਤ ਹਾਸਲ ਕਰਕੇ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰੇਗਾ। ਇਸ ਮੌਕੇ ਸੁਖਦੇਵ ਸਿੰਘ ਮੁਰਾਦਪੁਰਾ, ਕਾਬਲ ਸਿੰਘ ਗਿੱਲ, ਮੇਵਾ ਸਿੰਘ ਗਿੱਲ, ਮਲਕੀਅਤ ਸਿੰਘ ਅਤੇ ਸਾਧਾ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਸਤੁੰਨਲ ਵਿਗੜਨ ਨਾਲ ਕਾਰ ਡਿਵਾਈਡਰ ਨਾਲ ਟਕਰਾਈ 
Next articleਸ਼ਾਇਰਾਂ ਦੀ ਦੁਨੀਆਂ ਵਲੋਂ ਇੱਕ ਮੁੱਠੀ ਬੀਜ ਪੁਸਤਕ ਲੋਕ ਅਰਪਣ