ਦੇਸ਼ ਦੀਆਂ ਸਰਹੱਦਾਂ ਦੀ ਇਕਪਾਸੜ ਸਥਿਤੀ ਬਦਲਣ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿਆਂਗੇ: ਜਨਰਲ ਨਰਵਣੇ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤੀ ਥਲ ਸੈਨਾ ਦੇਸ਼ ਦੀਆਂ ਸਰਹੱਦਾਂ ਦੀ ਇਕਪਾਸੜ ਸਥਿਤੀ ਨੂੰ ਬਦਲਣ ਦੀ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦੇਵੇਗੀ। ਇਹ ਗੱਲ ਅੱਜ ਥਲ ਸੈਨਾ ਮੁਖੀ ਜਨਰਲ ਐੱਮ. ਨਰਵਣੇ ਨੇ ਥਲ ਸੈਨਾ ਦਿਵਸ ਪਰੇਡ ਦੌਰਾਨ ਕਹੀ। ਉਨ੍ਹਾਂ ਚੀਨ ਨਾਲ ਲੱਗਦੀ ਸਰਹੱਦ ਦੇ ਹਵਾਲੇ ਨਾਲ ਕਿਹਾ ਕਿ ਪਿਛਲਾ ਸਾਲ ਫੌਜ ਲਈ ਬੇਹੱਦ ਚੁਣੌਤੀਪੂਰਨ ਰਿਹਾ। ਪੂਰਬੀ ਲੱਦਾਖ ਅੜਿੱਕੇ ਦਾ ਹਵਾਲਾ ਦਿੰਦੇ ਹੋਏ ਜਨਰਲ ਨਰਵਣੇ ਨੇ ਕਿਹਾ ਕਿ ਭਾਰਤ ਅਤੇ ਚੀਨ ਵਿਚਾਲੇ ਹਾਲ ਹੀ ‘ਚ 14ਵੇਂ ਦੌਰ ਦੀ ਫੌਜੀ ਪੱਧਰ ਦੀ ਗੱਲਬਾਤ ਹੋਈ ਸੀ, ਜਿਸ ‘ਚ ਸਥਿਤੀ ਕੰਟਰੋਲ ‘ਚ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਪੱਧਰਾਂ ‘ਤੇ ਸਾਂਝੇ ਯਤਨਾਂ ਨੇ ਕਈ ਖੇਤਰਾਂ ਵਿੱਚ ਤਣਾਅ ਨੂੰ ਦੂਰ ਕੀਤਾ ਹੈ ਜੋ ਆਪਣੇ ਆਪ ਵਿੱਚ ਇੱਕ ਉਸਾਰੂ ਕਦਮ ਹੈ। ਜਨਰਲ ਨੇ ਕਿਹਾ ਕਿ ਕੰਟਰੋਲ ਰੇਖਾ ‘ਤੇ ਸਥਿਤੀ ਪਿਛਲੇ ਸਾਲ ਨਾਲੋਂ ਬਿਹਤਰ ਹੈ ਪਰ ਪਾਕਿਸਤਾਨ ਅਜੇ ਵੀ ਅਤਿਵਾਦੀਆਂ ਨੂੰ ਪਨਾਹ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਸਿਖਲਾਈ ਕੈਂਪਾਂ ਵਿੱਚ 300-400 ਅਤਿਵਾਦੀ ਭਾਰਤ ਵਿੱਚ ਘੁਸਪੈਠ ਕਰਨ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਵਿੱਚ ਜਵਾਬੀ ਕਾਰਵਾਈਆਂ ਵਿੱਚ ਕੁੱਲ 194 ਅਤਿਵਾਦੀ ਮਾਰੇ ਗਏ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸ ਨਾਲੋਂ ਤੋੜ-ਵਿਛੋੜਾ ਕਰਨ ਵਾਲੇ ਜੋਗਿੰਦਰ ਸਿੰਘ ਮਾਨ ਨੇ ਆਪ ਨਾਲ ਨਾਤਾ ਜੋੜਿਆ
Next articleਪਟਿਆਲਾ: ਰਾਤ ਨੂੰ ਕਮਰੇ ‘ਚ ਰੱਖੀ ਅੰਗੀਠੀ ਨੇ ਲਈਆਂ ਦੋ ਜਾਨਾਂ