ਕੈਨਬਰਾ (ਸਮਾਜ ਵੀਕਲੀ):ਆਸਟਰੇਲਿਆਈ ਸਰਕਾਰ ਨੇ ਕਰੋਨਾ ਦੀ ਨਵੀਂ ਕਿਸਮ ‘ਓਮੀਕਰੋਨ’ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਲਈ ਬੁੱਧਵਾਰ ਤੋਂ ਕੌਮਾਂਤਰੀ ਸਰਹੱਦ ਖੋਲ੍ਹਣ ਦੀ ਯੋਜਨਾ ਨੂੰ 15 ਦਿਨ ਲਈ ਅੱਗੇ ਪਾ ਦਿੱਤਾ ਹੈ। ਸਰਕਾਰ ਨਵੇਂ ਵਾਇਰਸ ਬਾਰੇ ਹੋਰ ਜਾਣਕਾਰੀ ਦੀ ਉਡੀਕ ਕਰ ਰਹੀ ਹੈ। ਕੈਬਨਿਟ ਦੀ ਕੌਮੀ ਸੁਰੱਖਿਆ ਕਮੇਟੀ ਨੇ ਕੌਮਾਂਤਰੀ ਸਰਹੱਦ ਮੁੜ ਖੋਲ੍ਹਣ ’ਤੇ 15 ਦਸੰਬਰ ਤੱਕ ਮੁੜ ਰੋਕ ਲਗਾ ਦਿੱਤੀ ਹੈ। ਜਿਨ੍ਹਾਂ ’ਤੇ ਰੋਕ ਲਗਾਈ ਗਈ ਹੈ, ਉਨ੍ਹਾਂ ਵਿੱੱਚ ਮਾਨਵਤਾਵਾਦੀ, ਛੁੱਟੀਆਂ ਮਨਾਉਣ ਵਾਲੇ ਕਾਮੇ ਅਤੇ ਆਰਜ਼ੀ ਪਰਿਵਾਰਕ ਵੀਜ਼ਾ ਧਾਰਕ ਵੀ ਸ਼ਾਮਲ ਹਨ।
ਇਸ ਤੋਂ ਇਲਾਵਾ ਜਾਪਾਨ ਅਤੇ ਦੱਖਣੀ ਕੋਰੀਆ ਲਈ ਸਰਹੱਦ ਮੁੜ ਖੋਲ੍ਹਣ ਦੀ ਯੋਜਨਾ ਵੀ ਮੁਅੱਤਲ ਕੀਤੀ ਜਾਵੇਗੀ। ਸਰਕਾਰ ਨੇ ਕਿਹਾ ਕਿ ਚੀਫ਼ ਮੈਡੀਕਲ ਅਫਸਰ ਪਾਲ ਕੈਲੀ ਵੱਲੋਂ ਦਿੱਤੇ ਮਸ਼ਵਰੇ ਮਗਰੋਂ ਸਰਹੱਦ ਖੋਲ੍ਹਣ ਦੀ ਯੋਜਨਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ‘ਓਮੀਕਰੋਨ’ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਅਤੇ ਇਸ ਖ਼ਿਲਾਫ਼ ਵੈਕਸੀਨ ਕਿੰਨੀ ਕੁ ਪ੍ਰਭਾਵਸ਼ਾਲੀ ਹੈ ਆਦਿ ਬਾਰੇ ਜਾਣਨ ਦੀ ਲੋੜ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly