ਬੇਗੂਸਰਾਏ— ਬਿਹਾਰ ਦੇ ਬੇਗੂਸਰਾਏ ਦੇ ਐੱਫਸੀਆਈ ਸਹਾਇਕ ਥਾਣਾ ਖੇਤਰ ‘ਚ ਮੰਗਲਵਾਰ ਸਵੇਰੇ ਇਕ ਕਾਰ ਅਤੇ ਇਕ ਆਟੋ ਵਿਚਾਲੇ ਹੋਈ ਟੱਕਰ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲੀਸ ਅਨੁਸਾਰ ਇਹ ਹਾਦਸਾ ਬੀਹਟਾ ਅਤੇ ਬੇਗੂਸਰਾਏ ਰੋਡ ’ਤੇ ਰਤਨਪੁਰ ਚੌਕ ’ਤੇ ਵਾਪਰਿਆ। ਇਸ ਸੜਕ ਹਾਦਸੇ ‘ਚ ਕਾਰ ਅਤੇ ਆਟੋ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ‘ਚ ਆਟੋ ਦੇ ਪਰਖੱਚੇ ਉੱਡ ਗਏ, ਜਿਸ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖਮੀ ਹੋ ਗਏ। ਐਫਸੀਆਈ ਥਾਣਾ ਇੰਚਾਰਜ ਅੰਜਲੀ ਨੇ ਦੱਸਿਆ ਕਿ ਕੁਝ ਲੋਕ ਇੱਕ ਆਟੋ ਵਿੱਚ ਸਿਮਰੀਆ ਤੋਂ ਜ਼ੀਰੋ ਮੀਲ ਵੱਲ ਜਾ ਰਹੇ ਸਨ। ਇਸ ਦੌਰਾਨ ਰਤਨਪੁਰ ਚੌਕ ਨੇੜੇ ਆਟੋ ਦੀ ਕਾਰ ਨਾਲ ਟੱਕਰ ਹੋ ਗਈ।
ਇਸ ਹਾਦਸੇ ‘ਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਇਹ ਕਹਿਣਾ ਮੁਸ਼ਕਿਲ ਹੈ ਕਿ ਕੀ ਸਾਰੇ ਮ੍ਰਿਤਕ ਆਟੋ ‘ਚ ਸਵਾਰ ਸਨ, ਉਨ੍ਹਾਂ ਕਿਹਾ ਕਿ ਪੁਲਸ ਨੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਜ਼ਖਮੀਆਂ ‘ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



