ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਅੱਜ ਇੱਥੇ ਨਿਊ ਆਟੋ ਵਰਕਰ ਯੂਨੀਅਨ ਨਵਾਂਸ਼ਹਿਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਵਿਰੁੱਧ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਆਟੋ ਵਰਕਰ ਯੂਨੀਅਨ ਦੇ ਜਿਲਾ ਪ੍ਰਧਾਨ ਪੁਨੀਤ ਕੁਮਾਰ ਕਲੇਰ, ਗੁਰਪ੍ਰੀਤ ਸਿੰਘ ਗੋਪੀ, ਪੇਂਡੂ ਮਜਦੂਰ ਯੂਨੀਅਨ ਦੇ ਜਿਲਾ ਆਗੂ ਕਮਲਜੀਤ ਸਨਾਵਾ, ਇਲਾਕਾ ਪ੍ਰਧਾਨ ਕਿਰਨਜੀਤ ਕੌਰ ਨੇ ਕਿਹਾ ਕਿ ਮੋਦੀ ਸਰਕਾਰ ਹਰ ਤੀਜੇ ਦਿਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਕਾਰਪੋਰੇਟਾਂ ਦੀਆਂ ਤਿਜੌਰੀਆਂ ਭਰਨ ਦਾ ਕੰਮ ਕਰ ਰਹੀ ਹੈ ਅਤੇ ਆਮ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ। ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਜਨਤਾ ਨੂੰ ਆਪਣੀਆਂ ਲੋੜਾਂ ਦੀ ਪੂਰਤੀ ਵਿੱਚ ਕਟੌਤੀ ਕਰਨ ਦੇ ਮਸ਼ਵਰੇ ਦੇ ਰਹੇ ਹਨ। ਉਹਨਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਨਿੱਤ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਹੋਰ ਵੀ ਅਸਮਾਨੀ ਚੜ੍ਹ ਰਹੀਆਂ ਹਨ ਜਿਸ ਨਾਲ ਲੋਕਾਂ ਨੂੰ ਆਪਣਾ ਗੁਜ਼ਾਰਾ ਕਰਨਾ ਹੋਰ ਵੀ ਮੁਸ਼ਕਲ ਹੋ ਗਿਆ ਹੈ। ਤੇਲ ਦੀਆਂ ਕੀਮਤਾਂ ਵਧਣ ਨਾਲ ਟਰਾਂਸਪੋਰਟ ਧੰਦੇ ਨਾਲ ਜੁੜੇ ਲੋਕ ਹੋਰ ਵੀ ਪ੍ਰੇਸ਼ਾਨ ਹੋ ਰਹੇ ਹਨ। ਉਹਨਾਂ ਤੇਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਅਤੇ ਆਮ ਵਸਤਾਂ ਦੀਆਂ ਕੀਮਤਾਂ ਨੂੰ ਨੱਥ ਪਾਉਣ ਦੀ ਮੰਗ ਕੀਤੀ। ਇਸ ਮੌਕੇ ਕਮਲਜੀਤ ਸਿੰਘ, ਬਲਿਹਾਰ ਸਿੰਘ, ਪ੍ਰੇਮ ਸਿੰਘ ਸ਼ਹਾਬ ਪੁਰ ਅਤੇ ਸੁਰਿੰਦਰ ਮੀਰਪੁਰੀ ਆਗੂ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






