ਭਾਣੋਲੰਗਾ ਵਿਖੇ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ

ਕੈਪਸ਼ਨ ਸਰਕਾਰੀ ਹਸਤਾਲ ਭਾਣੋਲੰਗਾ ਵਿਖੇ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕਰਦੇ ਹੋਏ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਤੇ ਹੋਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ) – ਸਿਵਲ ਸਰਜਨ ਕਪੂਰਥਲਾ ਡਾ ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਸ ਐੱਮ ਓ ਕਾਲਾ ਸੰਘਿਆਂ ਡਾ ਰੀਟਾ ਦੀ ਰਹਿਨਮਾਈ ਤੇ ਮੈਡੀਕਲ ਅਧਿਕਾਰੀ ਡਾ ਗੁਣਤਾਸ ਦੀ ਨਿਗਰਾਨੀ ਹੇਠ ਸਰਕਾਰੀ ਹਸਪਤਾਲ ਭਾਣੋਲੰਗਾ ਵਿਖੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਨੇ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਿਸ ਚ ਰੰਧਾਵਾ ਨੇ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਹੁੰਦਾ ਹੈ ਇਸ ਲਈ ਕੂਲਰਾਂ ਦਾ ਪਾਣੀ ਤੇ ਫਰਿੱਜ ਮਗਰ ਲੱਗੀ ਵੇਸਟ ਟ੍ਰੇਅ ਦਾ ਪਾਣੀ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਬਦਲੋ ਤੇ ਆਲੇ ਦੁਆਲੇ ਦੀ ਸਫਾਈ ਦਾ ਖਾਸ ਧਿਆਨ ਰੱਖੋ ਤੇ ਰੰਧਾਵਾ ਨੇ ਦੱਸਿਆ ਕਿ ਡੇਂਗੂ ਦਾ ਇਲਾਜ ਤੇ ਟੈਸਟ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤੇ ਜਾਣ ਦੇ ਨਾਲ ਨਾਲ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ ਇਸ ਮੌਕੇ ਸਰਬਜੀਤ ਸਿੰਘ ਜੱਲੋਵਾਲ, ਅਮਨਦੀਪ ਭਾਣੋਲੰਗਾ, ਪਰਗਟ, ਗੁਰਪ੍ਰੀਤ , ਜਸਵੰਤ ,ਸੰਦੀਪ ਆਦਿ ਹਾਜ਼ਰ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਲੱਖਣ ਕਰਦੇ ਰਹਿਣਾ ਹੀ ਮੇਰਾ ਸੁਭਾਅ ਹੈ: ਸੁਖਵਿੰਦਰ ਸਿੰਘ ਲੋਟੇ
Next articleਐਬਟਸਫੋਰਡ ਵਿਖੇ ਕਰਵਾਏ ਕਬੱਡੀ ਕੱਪ ਤੇ ਯੂਥ ਕਬੱਡੀ ਕਲੱਬ ਕਨੈਡਾ ਦੀ ਟੀਮ ਪਹਿਲੇ ਨੰਬਰ ਤੇ ਰਹੀ।