ਜਲੰਧਰ/ਅੱਪਰਾ (ਜੱਸੀ)-ਸਰਜਨ ਜਲੰਧਰ ਡਾ. ਰਮਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ. ਐੱਮ. ਓ ਅੱਪਰਾ ਡਾ. ਭੁਪਿੰਦਰ ਕੌਰ ਦੀ ਦੇਖ ਰੇਖ ’ਚ ਆਰੀਆ ਮਾਡਡਲ ਹਾਈ ਸਕੂਲ ਅੱਪਰਾ ’ਚ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਹੈਲਥ ਸੁਪਰਵਾਈਜ ਗੁਰਨੇਕ ਲਾਲ ਨੇ ਮੌਸਮੀ ਬਿਮਾਰੀਆਂ ਤੋਂ ਬਚਾਅ ਤੇ ਉਨਾਂ ਦੇ ਉਪਾਅ ਬਾਰੇ ਜਾਣਕਾਰੀ ਦਿੱਤੀ। ਉਨਾਂ ਜਾਣਕਾਰੀ ਦਿੰਦਿਆਂ ਦੱੱਸਿਆ ਕਿ ਸਾਨੂੰ ਆਪਣੇ ਆਲੇ ਦੁਆਲੇ ਤੇ ਘਰਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤੇ ਘਰਾਂ ’ਚ ਗੰਦਾ ਪਾਣੀ ਖੜਨ ਨਹੀਂ ਦੇਣਾ ਚਾਹੀਦਾ। ਹੈਲਥ ਸੁਪਰਵਾਈਜ਼ਰ ਗੁਰਨੇਕ ਲਾਲ ਨੇ ਅੱਗੇ ਦੱਸਿਆ ਕਿ ਬੁਖਾਰ ਹੋਣ, ਅੱਖਾਂ ਜਾਂ ਸਰੀਰ ’ਚ ਦਰਦ ਹੋਣ ’ਤੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਪਿ੍ਰੰਸੀਪਲ ਮੌਹਣ ਲਾ, ਪ੍ਰੇਰਨਾ ਸ਼ਰਮਾ,ਤਾਨੀਆ ਚੰਦੜ ਤੇ ਵਿਦਿਆਰਥੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly