ਵਿਸ਼ਵ ਸ਼ੂਗਰ ਦਿਵਸ ਮੌਕੇ ਜਾਗਰੂਕਤਾ ਕੈਂਪ ਆਯੋਜਿਤ

ਮਾਨਸਾ  (ਸਮਾਜ ਵੀਕਲੀ):  ਸ਼ੂਗਰ ਬਿਮਾਰੀ ਦੇ ਕਾਰਨਾਂ ਅਤੇ ਬਚਾਅ ਸਬੰਧੀ ਜਾਗਰੂਕਤਾ ਲਈ ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਦੀਪ ਸ਼ਰਮਾ ਦੀ ਅਗਵਾਈ ਵਿੱਚ ਅਧੀਨ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ।ਇਸ ਮੌਕੇ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੂਗਰ ਮੈਟਾਬੋਲਿਕ ਬਿਮਾਰੀਆਂ ਦਾ ਇਕ ਸਮੂਹ ਹੈ, ਜਿਸ ਨਾਲ ਖੂਨ ਵਿੱਚ ਗੁਲੂਕੋਜ਼ ਦੇ ਸਤਰ ਸਧਾਰਨ ਨਾਲੋਂ ਜਿਆਦਾ ਹੋ ਜਾਂਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਮੁਫ਼ਤ ਸ਼ੂਗਰ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਰੋਜ਼ਾਨਾ ਘੰਟਾ ਸੈਰ ਜਾਂ ਕਸਰਤ, ਫ਼ਲ ਅਤੇ ਸਬਜ਼ੀਆਂ ਦਾ ਸੇਵਨ ਅਤੇ ਘਿਓ,ਤੇਲ,ਮੈਦਾ ਤੇ ਚੀਨੀ ਦੀ ਘੱਟ ਵਰਤੋਂ,ਬੀੜੀ ਸਿਗਰਟ ਦੀ ਵਰਤੋਂ ਨਾਂ ਕਰੋ,ਸਰੀਰ ਦਾ ਵਜ਼ਨ ਸੰਤੁਲਿਤ ਰੱਖੋ। ਪੂਰੀ ਨੀਂਦ ਅਤੇ ਤਣਾਓ ਮੁਕਤ ਹੋ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।

ਕਮਿਊਨਿਟੀ ਸਿਹਤ ਅਫ਼ਸਰ ਦਿਲਰਾਜ ਕੌਰ ਨੇ ਸ਼ੂਗਰ ਦੇ ਕਾਰਣਾਂ ਬਾਰੇ ਦੱਸਿਆ ਕਿ ਮੋਟਾਪਾ, ਕਸਰਤ ਨਾ ਕਰਨ, ਸੰਤੁਲਿਤ ਭੋਜਨ ਨਾ ਲੈਣਾ, ਜੀਵਨ ਵਿੱਚ ਤਣਾਓ ਆਦਿ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਪਿਸ਼ਾਬ ਆਉਣਾ, ਜ਼ਖਮ ਦਾ ਦੇਰੀ ਨਾਲ ਠੀਕ ਹੋਣਾ, ਅਚਾਨਕ ਵਜ਼ਨ ਘਟ ਜਾਣਾ, ਭੁੱਖ ਅਤੇ ਪਿਆਸ ਜਿਆਦਾ ਲੱਗਣਾ ਅਤੇ ਹੱਥ ਪੈਰ ਸੁੰਨ ਹੋਣਾ ਆਦਿ ਸ਼ੂਗਰ ਦੀਆਂ ਨਿਸ਼ਾਨੀਆਂ ਹਨ। ਅਜਿਹੀਆਂ ਨਿਸ਼ਾਨੀਆਂ ਵਾਲੇ ਮਰੀਜ਼ਾਂ ਨੂੰ ਸਮੇਂ-ਸਮੇਂ ’ਤੇ ਆਪਣੀ ਸ਼ੂਗਰ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸਰਬਜੀਤ ਸਿੰਘ, ਦੁਰਗੇਸ਼ ਕੁਮਾਰ, ਸੁਖਵਿੰਦਰ ਕੌਰ, ਗੁਰਪ੍ਰੀਤ ਕੌਰ, ਯਾਦਵਿੰਦਰ ਸਿੰਘ, ਦੀਦਾਰ ਸਿੰਘ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਹੁ ਹਮਾਰਾ ਜੀਵਣਾ ਹੈ -129
Next articleਬਜ਼ੁਰਗਾਂ ‘ਚ ਵੀ ਹੋਣੀ ਚਾਹੀਦੀ ਹੈ ਸ਼ਹਿਨਸ਼ੀਲਤਾ