ਮਾਨਸਾ (ਸਮਾਜ ਵੀਕਲੀ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ 16 ਮਈ ਦੇ ਦਿਨ ਨੂੰ ਕੌਮੀ ਡੇਂਗੂ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਸ ਦਿਨ ਸਿਹਤ ਕਰਮਚਾਰੀ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਇਲਾਜ ਅਤੇ ਰੋਕਥਾਮ ਸਬੰਧੀ ਜਾਣਕਾਰੀ ਦੇ ਕੇ ਜਾਗਰੂਕਤਾ ਪੈਦਾ ਕਰਦੇ ਹਨ। ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਸੰਤੋਸ਼ ਭਾਰਤੀ ਐਪੀਡੀਮੋਲੋਜਿਸਟ, ਗੁਰਜੰਟ ਸਿੰਘ ਏ ਐਮ ਓ ਸਹਿਤ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਮਾਨਸਾ ਦੀ ਸਮੂਚੀ ਟੀਮ ਵੱਲੋਂ ਵੱਖ ਵੱਖ ਥਾਵਾਂ ਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ।
ਸਿਹਤ ਬਲਾਕ ਖਿਆਲਾ ਕਲਾਂ ਤਹਿਤ ਐਸ ਐਮ ਓ ਡਾਕਟਰ ਹਰਦੀਪ ਸ਼ਰਮਾ ਦੀ ਅਗਵਾਈ ਹੇਠ ਨੰਗਲ ਕਲਾਂ, ਬਰਨਾਲਾ, ਜਵਾਹਰਕੇ, ਘਰਾਗਣਾ, ਮੂਸਾ, ਬੁਰਜ ਢਿੱਲਵਾਂ, ਕੋਟੜਾ ਕਲਾਂ, ਭੀਖੀ, ਅਤਲਾ ਕਲਾਂ, ਮੱਤੀ, ਅਲੀਸ਼ੇਰ ਖੁਰਦ, ਫਫੜੇ ਭਾਈਕੇ, ਹੋਡਲਾ ਕਲਾਂ, ਬੱਪੀਆਣਾ, ਮੂਲਾ ਸਿੰਘ ਵਾਲਾ ਆਦਿ ਪਿੰਡਾਂ ਵਿੱਚ ਸਕੂਲਾਂ, ਪਿੰਡ ਦੀਆਂ ਸੱਥਾਂ ਅਤੇ ਹੋਰ ਥਾਵਾਂ ਤੇ ਸਿਹਤ ਸੁਪਰਵਾਈਜ਼ਰ ਜਗਦੀਸ਼ ਸਿੰਘ, ਖੁਸ਼ਵਿੰਦਰ ਸਿੰਘ, ਗੁਰਦੀਪ ਸਿੰਘ , ਸਰਬਜੀਤ ਸਿੰਘ, ਸੁਖਪਾਲ ਸਿੰਘ, ਲੀਲਾ ਰਾਮ ਤੋਂ ਇਲਾਵਾ ਸਿਹਤ ਕਰਮਚਾਰੀ ਚਾਨਣ ਦੀਪ ਸਿੰਘ, ਰਵਿੰਦਰ ਕੁਮਾਰ, ਪ੍ਰਦੀਪ ਸਿੰਘ, ਹਰਦੀਪ ਸਿੰਘ, ਮਨਦੀਪ ਸਿੰਘ, ਮੱਖਣ ਸਿੰਘ, ਹਰਨੈਲ ਸਿੰਘ, ਤਰਸੇਮ ਸਿੰਘ, ਕੁਲਵਿੰਦਰ ਸਿੰਘ , ਨਿਰਮਲ ਸਿੰਘ, ਜਰਨੈਲ ਸਿੰਘ, ਭੋਲਾ ਸਿੰਘ, ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਮਨੋਜ਼ ਕੁਮਾਰ ਆਦਿ ਨੇ ਡੇਂਗੂ ਜਾਗਰੂਕਤਾ ਕੈਂਪ ਲਗਾਏ। ਸਿਹਤ ਕਰਮਚਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਮੱਛਰਾਂ ਦੇ ਕੱਟਣ ਨਾਲ ਫੈਲਦਾ ਹੈ ਇਸ ਲਈ ਘਰਾਂ ਵਿੱਚ ਅਤੇ ਆਲੇ ਦੁਆਲੇ ਅਜਿਹੀਆਂ ਥਾਵਾਂ ਜਿਥੇ ਪਾਣੀ ਖੜ ਸਕਦਾ ਹੈ ਉਥੇ ਖਾਸ ਖਿਆਲ ਰੱਖਿਆ ਜਾਵੇ ਅਤੇ ਬੁਖ਼ਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਖੂਨ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਹੈ। ਇਸ ਮੌਕੇ ਸਿਹਤ ਕਰਮਚਾਰੀ, ਸਕੂਲ ਅਧਿਆਪਕ, ਵਿਦਿਆਰਥੀ ਅਤੇ ਆਮ ਲੋਕ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly