ਸੰਸਾਰ ਵਾਤਾਵਰਣ ਦਿਨ ਸੰਬੰਧੀ ਗੁਰੂ ਨਾਨਕ ਮਾਡਲ ਸਕੂਲ ਲੋਧੀਮਾਜਰਾ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ

ਘਨੌਲੀ (ਸਮਾਜ ਵੀਕਲੀ): ਇੱਥੋਂ ਨੇੜਲੇ ਪਿੰਡ ਲੋਧੀਮਾਜਰਾ ਵਿਖੇ ਕੱਲ੍ਹ ਸੰਸਾਰ ਵਾਤਾਵਰਣ ਦਿਨ ਮੌਕੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਕੂਲ ਕੋਆਰਡੀਨੇਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਰੋਟਰੀ ਕਲੱਬ ਸੈਂਟਰਲ ਦੇ ਸਹਿਯੋਗ ਨਾਲ਼ ਵਿਦਿਆਰਥੀਆਂ ਵੱਲੋਂ ਪਿੰਡ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਭਾਸ਼ਣ/ਕਵਿਤਾਵਾਂ/ਪੋਸਟਰ ਮੇਕਿੰਗ ਮੁਕਾਬਲੇ ਤੇ ਨਾਟਕ ਪੇਸ਼ ਕੀਤੇ ਗਏ। ਸਕੂਲ ਡਾਇਰੈਕਟਰ ਗੁਰਬਚਨ ਸਿੰਘ ਅਤੇ ਪ੍ਰਿੰਸੀਪਲ ਹਰਦੀਪ ਸਿੰਘ ਵੱਲੋਂ ਵਾਤਾਵਰਣ ਬਾਰੇ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਹਿਣਾ ਹੋਵੇਗਾ
Next articleਸ਼ੁਭ ਸਵੇਰ ਦੋਸਤੋ,