ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸੀ ਐਚ ਸੀ ਟਿੱਬਾ ਵਿੱਖੇ ਕੌਮੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਮੋਹਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਆਪਣੇ ਅਧੀਨ ਹੈਲਥ ਵੈਲਨੈਸ ਸੈਂਟਰਾਂ ਵਿੱਚ ਕੈਂਸਰ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸ ਐਮ ਓ ਟਿੱਬਾ ਨੇ ਕੈਂਸਰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਸਰੀਰ ਵਿੱਚ ਗਿਲਟੀ, ਲਗਾਤਾਰ ਖੰਘ ਅਤੇ ਆਵਾਜ਼ ਵਿਚ ਭਾਰੀਪਣ, ਮੂੰਹ ਵਿੱਚ ਨਾਂ ਠੀਕ ਹੋਣ ਵਾਲੇ ਛਾਲੇ ਅਤੇ ਮਹਾਂਮਾਰੀ ਤੋਂ ਇਲਾਵਾ ਖੂਨ ਪੈਣਾ ਆਦਿ ਲੱਛਣ ਹੋਣ ਤੇ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਘਰਾਂ ਦੇ ਨੇੜੇ ਮੁਫ਼ਤ ਜਾਂਚ ਲਈ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਤਾਇਨਾਤ ਕਮਿਊਨਿਟੀ ਹੈਲਥ ਅਫਸਰ ਵੱਲੋਂ ਗੈਰ-ਸੰਚਾਰੀ ਬੀਮਾਰੀਆਂ ਖਾਸ ਤੌਰ ‘ਤੇ ਕੈਂਸਰ ਦੀ ਜਾਗਰੂਕਤਾ ਕਰਨ ਦੇ ਨਾਲ-ਨਾਲ ਇਹਨਾਂ ਬੀਮਾਰੀਆਂ ਦੀ ਮੁੱਢਲੇ ਪੜਾਵਾਂ ‘ਤੇ ਜਾਂਚ ਕਰਕੇ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਸੰਤੁਲਿਤ ਭੋਜਨ, ਰੋਜ਼ਾਨਾ ਕਸਰਤ ਕਰਨ ਅਤੇ ਤੰਬਾਕੂ, ਸ਼ਰਾਬ ਤੋਂ ਪਰਹੇਜ਼ ਕਰਨੀ ਚਾਹੀਦੀ ਹੈ।

ਇਸ ਮੌਕੇ ਬਲਾਕ ਐਕਸਟੈਨਸ਼ਨ ਐਜ਼ੂਕੇਟਰ ਸੁਸ਼ਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਮੈਡੀਕਲ ਕਾਲਜਾਂ ਅਤੇ ਸੂਚੀ ਬੱਧ ਹਸਪਤਾਲਾਂ ਵਿੱਚ ਕੈਂਸਰ ਦੀ ਬੀਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਡੇਢ ਲੱਖ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸਰਬੱਤ ਸਿਹਤ ਬੀਮਾ ਯੋਜਨਾ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿੱਚ ਕੈਂਸਰ ਮਰੀਜਾਂ ਨੂੰ ਨਕਦੀ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਮਦਦਗਾਰ ਸਾਬਿਤ ਹੋ ਰਹੀ ਹੈ। ਇਸ ਮੌਕੇ ਸਿਹਤ ਵਿਭਾਗ ਦੇ ਸਟਾਫ ਵੱਲੋਂ ਵੱਖ ਵੱਖ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਚਾਰ ਸਮੱਗਰੀ ਰਾਹੀਂ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਡਾ ਨੇਹਾ ਜਰਿਆਲ, ਡਾ ਤਵਨੀਤ ਸਿੰਘ, ਡਾ ਰੇਸ਼ਮ ਸਿੰਘ, ਸਤਨਾਮ ਸਿੰਘ, ਵਿਪਨ ਵਾਲੀਆ, ਗੁਰਪ੍ਰੀਤ ਕੌਰ, ਧਨੇਸਵਰ ਸਹੋਤਾ, ਰਮੇਸ਼ ਕੁਮਾਰ, ਕੁਲਜਿੰਦਰ ਸਿੰਘ ਅਤੇ ਬਿਕਰਜੀਤ ਮੌਜੂਦ ਸਨ।

 

Previous articleਜਾਅਲੀ ਫੇਸਬੁੱਕ ਆਈ ਡੀ ਬਣਾ ਕੇ ਹੁਸੈਨਪੁਰ ਦੇ ਵਿਅਕਤੀ ਤੋਂ 3 ਲੱਖ 83 ਹਜ਼ਾਰ ਠੱਗਣ ਤੇ ਧੋਖਾਧੜੀ ਦਾ ਮਾਮਲਾ ਦਰਜ
Next articleਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ਰੱਫ ਦਾ ਦੇਹਾਂਤ