ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਆਯੋਜਿਤ

ਮਾਨਸਾ  (ਸਮਾਜ ਵੀਕਲੀ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਮਾਨਯੋਗ ਮੁੱਖ ਜੁਡੀਸ਼ਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਮੈਡਮ ਸ਼ਿਲਪਾ ਜੀ ਦੀ ਅਗਵਾਈ ਵਿੱਚ ਪਿੰਡ ਖੋਖਰ ਖੁਰਦ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਮਾਨਯੋਗ ਜੱਜ ਸਾਹਿਬ ਵੱਲੋਂ ਇਸ ਮੌਕੇ ਪਿੰਡ ਦੇ ਹਾਜਰ ਆਏ‌ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਫ਼ਤ ਕਾਨੂੰਨੀ ਸੇਵਾਵਾਂ ਜਿਵੇਂ ਐਕਸੀਡੈਂਟ ਦੇ ਕੇਸ ਵਿੱਚ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਕੇ ਮੌਤ ਹੋਣ ਸੰਬੰਧੀ ਅਥਾਰਟੀ ਵੱਲੋਂ ਮੁਆਵਜ਼ਾ ਦਿਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਝਗੜਿਆਂ ਦੇ ਨਿਪਟਾਰੇ ਨੂੰ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਹੋ ਸਕਦੀ।ਇਸ ਤਰ੍ਹਾਂ ਲੋੜ ਪੈਣ ਤੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਹਾਇਤਾ ਲੈਣ ਲਈ ਅਥਾਰਟੀ ਕੋਲ ਪਹੁੰਚ ਕੀਤੀ ਜਾਵੇ।

ਸਿਹਤ ਵਿਭਾਗ ਵੱਲੋਂ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਘਰਾਂ ਦੇ ਨੇੜੇ ਬਲੱਡ ਪਰੈਸ਼ਰ, ਸ਼ੂਗਰ ਦੀ ਦਵਾਈ ਅਤੇ ਮੁਫ਼ਤ ਜਾਂਚ ਮੁਹੱਈਆ ਕਰਵਾਈ ਜਾਂਦੀ ਹੈ। ਕੈਂਸਰ ਦੇ ਮਰੀਜ਼ਾਂ ਨੂੰ ਮੁੱਖ ਮੰਤਰੀ ਰਾਹਤ ਕੋਸ਼ ਤਹਿਤ ਡੇਢ ਲੱਖ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਸੂਚੀਬੱਧ ਹਸਪਤਾਲ ਵਿਚ ਕਰਵਾਇਆ ਜਾਂਦਾ ਹੈ। ਠੰਡ ਦੇ ਮੌਸਮ ਵਿਚ ਬੱਚਿਆਂ ਨੂੰ ਨਮੂਨੀਆ ਦੇ ਬਚਾਅ ਲਈ ਸਪੈਸ਼ਲ ਦੇਖਭਾਲ,ਸਮੇ ਸਿਰ ਟੀਕਾਕਾਰਣ ਕਰਵਾ ਕੇ ਬੱਚਿਆਂ ਦੀ ਮੌਤ ਦਰ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਨਵਜਾਤ ਬੱਚੇ ਨੂੰ ਮਾਂ ਦਾ ਪਹਿਲਾ ਦੁੱਧ ਇੱਕ ਘੰਟੇ ਦੇ ਅੰਦਰ-ਅੰਦਰ ਪਿਲਾਉਣਾ ਚਾਹੀਦਾ ਹੈ, ਜਿਸਦੇ ਨਾਲ ਬੱਚੇ ਨੂੰ ਰੋਗਾਂ ਨਾਲ ਲੜਨ ਦੀ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਅਤੇ ਪਹਿਲੇ ਛੇ ਮਹੀਨੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ। ਵੱਨ ਸਟਾਪ ਸੈਂਟਰ ਦੇ ਕੌਸਲਰ ਜਸਪ੍ਰੀਤ ਕੌਰ ਵੱਲੋਂ ਦੱਸਿਆ ਕਿ ਔਰਤਾਂ ‘ਤੇ ਹੋ ਰਹੇ ਅੱਤਿਆਚਾਰ, ਛੇੜਛਾੜ ਆਦਿ ਹੋਣ ਤੇ ਹੈਲਪ ਲਾਈਨ 181 ਜਾਂ 112 ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਲਈ ਸੈਂਟਰ ਵੱਲੋਂ ਲੋੜੀਂਦੀ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਨਾਰੀ ਨਿਕੇਤਨ ਕੇਂਦਰ ਵਿੱਚ ਰਹਿਣ ਦਾ ਪ੍ਰਬੰਧ ਕੀਤਾ ਜਾਂਦਾ ਹੈ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਬੀਰਬਲ ਸਿੰਘ ਤਹਿਸੀਲਦਾਰ, ਜਗਤਾਰ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਸਰਪੰਚ ਅਤੇ ਸਿਹਤ ਵਿਭਾਗ ਦੇ ਪ੍ਰਭਜੋਤ ਕੌਰ, ਨਵਦੀਪ ਕੌਰ, ਗੁਰਪ੍ਰੀਤ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿਨੋ-ਦਿਨ ਵੱਧ ਰਿਹਾ ਮੈਰਿਜ ਪੈਲੇਸਾਂ ਵਿੱਚ ਵਿਆਹ ਕਰਨ ਦਾ ਰੁਝਾਨ:
Next article” ਮੋਹ-ਮਾਇਆ “