ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਭਾਰਤ ਚੋਣ ਕਮਿਸ਼ਨ ਭਾਰਤ ਸਰਕਾਰ ਦੇ ਹੁਕਮਾਂ ਦੀ ਪਾਲਣਾ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵੱਖੋ ਵੱਖ ਸਕੂਲਾਂ, ਕਾਲਜਾਂ ਅਤੇ ਹੋਰ ਅਦਾਰਿਆਂ ਵਿਚ ਸਵੀਪ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ। ਸਵੀਪ ਦੇ ਮੈਂਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦੀਪ ਸਿੰਘ ਗਿੱਲ, ਪਰਮਜੀਤ ਸਿੰਘ ਲੀਗਲ ਅਡਵਾਈਜ਼ਰ, ਅਸ਼ਵਨੀ ਮੈਣੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਕਪੂਰਥਲਾ ਵਿਖੇ ਵਿਦਿਆਰਥੀਆਂ ਨੂੰ ਵੋਟ ਪਾਉਣ ਲਈ ਜਾਗਰੁਕ ਕਰਨ ਦੇ ਉਦੇਸ਼ ਨਾਲ ਪ੍ਰੇਰਿਤ ਕੀਤਾ ਗਿਆ।
ਉਹਨਾਂ ਨੂੰ ਅਪਨੀ ਵੋਟ ਬਣਵਾਉਣ ਅਤੇ ਕਾਸਟ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਲੀਗਲ ਅਡਵਾਈਜ਼ਰ ਪਰਮਜੀਤ ਸਿੰਘ ਨੇ ਸੰਬੋਧਨ ਕਰਦੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਟੋਲ ਫਰੀ ਨੰਬਰ 1950 ਤੇ ਕਾਲ ਕਰਕੇ ਵੋਟ ਬਣਾਉਣ ਲਈ ਸਹਿਯੋਗ ਲਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਅਪਨੀ ਵੋਟ ਪਾ ਕੇ ਦੇਸ਼ ਦੀ ਤਰੱਕੀ ਵਿਚ ਸਹਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਤੇਜਿੰਦਰ ਸਿੰਘ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਹੇਮਰਾਜ, ਸ਼ਰਵਨ ਕੁਮਾਰ, ਯੋਗੇਸ਼, ਨੀਰੂ ਰਾਜਪਾਲ ਆਦਿ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly