ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੌਜਵਾਨ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ 9501965267 ਇਸ ਨੰਬਰ ਤੇ ਸੰਪਰਕ ਕਰਨ
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਿੰਡਾ ਸ਼ਹਿਰਾ ਅਤੇ ਕਸਬਿਆਂ ਦੇ ਵਿੱਚ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਬੱਸ ਸਟੈਂਡ ਦੇ ਸਾਹਮਣੇ ਅੱਡਾ ਚੱਬੇਵਾਲ ਵਿਖੇ ਮੁਫਤ ਨਸ਼ਾ ਛੁਡਾਊ ਕੈਂਪ ਲਗਾ ਕੇ ਨਸ਼ਿਆਂ ਦੇ ਮੱਕੜਜਾਲ ਫਸੇ ਹੋਏ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ
ਆਜ਼ਾਦੀ ਮਿਲਣ ਤੋਂ ਪਹਿਲਾਂ ਹਰ ਭਾਰਤੀ ਦਾ ਸੁਪਨਾ ਸੀ ਕਿ ਭਾਰਤ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਹੋਵੇ। ਪੰਜਾਬ ਦੀ ਜਵਾਨੀ ਨੇ ਆਜ਼ਾਦੀ ਦੇ ਮਹਾਨ ਸੰਘਰਸ਼ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਅਤੇ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਸੁਖਦੇਵ ਵਰਗੇ ਅਣਗਿਣਤ ਬਹਾਦਰਾਂ ਨੇ ਭਾਰਤ ਲਈ ਖੁਸ਼ੀ-ਖੁਸ਼ੀ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਹਨਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਨੂੰ 75 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਅਤੇ ਆਜ਼ਾਦੀ ਦੇ ਇਸ ਸੁਨਹਿਰੀ ਦੌਰ ਵਿੱਚ ਨਸ਼ਾ ਮੁਕਤ ਪੰਜਾਬ ਪ੍ਰਾਪਤ ਕਰਨਾ ਹਰ ਪੰਜਾਬੀ ਦਾ ਸੁਪਨਾ ਹੈ ਪ੍ਰੰਤੂ ਅਜੇ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋਇਆ ! ਉਹਨਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਅਤੇ ਯੋਧਿਆਂ ਦੀ ਧਰਤੀ ਹੈ ਅਤੇ ਭਾਰਤ ਦਾ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੰਜਾਬ ਨੇ ਹਮੇਸ਼ਾ ਭਾਰਤ ਦੀ ਹਰ ਪੱਖੋਂ ਰੱਖਿਆ ਕੀਤੀ ਹੈ।ਉਹਨਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੀ ਧਰਤੀ ਤੋਂ ਵੱਧ ਤੋਂ ਵੱਧ ਨੌਜਵਾਨ ਭਾਰਤੀ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਸਨ। ਪਰ ਵਿਦੇਸ਼ੀ ਤਾਕਤਾਂ ਨੂੰ ਇਹ ਗੱਲ ਪ੍ਰਵਾਨ ਨਹੀਂ ਸੀ ਕਿਉਂਕਿ ਉਹ ਪੰਜਾਬ ਦੇ ਨੌਜਵਾਨਾਂ ਦੀ ਬਹਾਦਰੀ ਨੂੰ ਢਾਹ ਲਾਉਣ ਲਈਂ ਪੂਰੀ ਤਰ੍ਹਾਂ ਅਸਮਰੱਥ ਸੀ , ਇਸ ਲਈ ਪੰਜਾਬ ਦੀ ਜਵਾਨੀ ਨੂੰ ਕਮਜ਼ੋਰ ਕਰਨ ਲਈ ਦੁਸਮਣਾਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਜ਼ਹਿਰ ਨਾਲ ਤਬਾਹ ਕਰਨ ਦੀ ਸਾਜ਼ਿਸ਼ ਰਚੀ ਅਤੇ ਇਸ ਸਾਜਿਸ਼ ਕਾਰਨ ਹਰ ਰੋਜ਼ ਪੰਜਾਬ ਦੇ ਅਨੇਕਾਂ ਨੌਜਵਾਨ ਮਰਦੇ ਹਨ। ਉਹਨਾਂ ਕਿਹਾ ਕਿ ਜਦੋਂ ਕਿਸੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਜਾਂਦੀ ਹੈ ਤਾਂ ਇਹ ਅਸਲ ਵਿੱਚ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਉਸ ਨੌਜਵਾਨ ਦਾ ਕਤਲ ਹੁੰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਰਜਨੀਸ਼ ਤਜਿੰਦਰ ਸਿੰਘ ਪਾਵਲਾ ਮੁਕੇਸ਼ ਰਾਣਾ ਜਗਦੀਸ਼ ਰਾਣਾ ਅਤੇ ਕਰਮਵੀਰ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj