
ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਆਯੂਸ਼ ਕਮਿਸ਼ਨਰ ਪੰਜਾਬ, ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਅਤੇ ਮੁਖੀ ਹੋਮਿਓਪੈਥੀ ਪੰਜਾਬ ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਸਰਬਜੀਤ ਕੌਰ, ਜਿਲ੍ਹਾਂ ਹੋਮਿਓਪੈਥੀ ਅਫਸਰ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿੱਚ ਗੁਰਦਵਾਰਾ ਸਿੰਘ ਸਭਾ ਪਿੰਡ ਮੀਰਪੁਰ ਜੱਟਾਂ ਵਿਖੇ 14 ਫਰਵਰੀ ਨੂੰ ਫਰੀ ਮੈਡੀਕਲ ਕੈਂਪ ਆਯੋਜਿਤ ਕੀਤਾ ਗਿਆ ਜਿਸ ਦਾ ਉਦਘਾਟਨ ਗੁਰਨਾਮ ਸਿੰਘ ਕਮੇਟੀ ਪ੍ਰਧਾਨ ਅਤੇ ਪੰਚਾਇਤ ਮੈਂਬਰਾਂ ਵੱਲੋਂ ਕੀਤਾ ਗਿਆ । ਇਸ ਕੈਂਪ ਵਿੱਚ ਡਾ. ਰਜਨੀਸ਼ ਕੁਮਾਰ ਅਤੇ ਡਾ. ਜਯੋਤੀ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਆਯੁਰਵੇਦ ਦਵਾਈਆਂ ਦਿੱਤੀਆਂ ਗਈਆਂ ਅਤੇ ਇਸੇ ਤਰ੍ਹਾਂ ਹੋਮਿਓਪੈਥੀ ਵਿਭਾਗ ਦੇ ਡਾ. ਹਰਦੀਪ ਸਿੰਘ ਅਤੇ ਡਾ. ਅਮਰਿੰਦਰ ਸਿੰਘ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਤੇ ਲੋੜਵੰਦ ਮਰੀਜ਼ਾਂ ਨੂੰ ਹੋਮਿਓਪੈਥੀ ਦਵਾਈਆਂ ਦਿੱਤੀਆਂ ਗਈਆਂ। ਦੋਵੇਂ ਵਿਭਾਗਾਂ ਦੇ ਫਾਰਮਾਸਿਸਟ ਜਗਰੂਪ ਸਿੰਘ ਅਤੇ ਰਜਨੀਸ਼ ਸ਼ਰਮਾ ਵੱਲੋਂ ਮਰੀਜ਼ਾਂ ਨੂੰ ਫਰੀ ਦਵਾਈਆਂ ਦਿੱਤੀਆਂ ਗਈਆਂ। ਇਸ ਫਰੀ ਮੈਡੀਕਲ ਕੈਂਪ ਦੌਰਾਨ ਆਯੁਰਵੈਦਿਕ ਵਿਭਾਗ ਵੱਲੋਂ 458 ਅਤੇ ਹੋਮਿਓਪੈਥੀ ਵਿਭਾਗ ਵੱਲੋਂ 363 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਕੈਂਪ ਦੇ ਇੰਚਾਰਜ ਡਾ. ਸ਼ੁਭਕਾਮਨਾ ਵੱਲੋਂ ਮਰੀਜ਼ਾਂ ਨੂੰ ਜਿੱਥੇ ਆਯੁਰਵੇਦ ਅਤੇ ਯੋਗ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਉੱਥੇ ਹੀ ਜਰੂਰੀ ਪਰਹੇਜ਼ ਅਤੇ ਫਲ, ਸਬਜ਼ੀਆਂ ਦੇ ਨਾਲ-ਨਾਲ ਚੰਗੀ ਖੁਰਾਕ ਤੇ ਸਾਫ ਸਫਾਈ ਉੱਤੇ ਵੀ ਜੋਰ ਦਿੱਤਾ ਗਿਆ। ਇਸ ਮੌਕੇ ਜਸਪਾਲ ਸਿੰਘ, ਜਸਵਿੰਦਰ ਸਿੰਘ, ਮੋਹਨ ਸਿੰਘ, ਸ਼ੀਸ਼ਨ ਸਿੰਘ, ਇਕਬਾਲ ਸਿੰਘ, ਵੀਰ ਸਿੰਘ, ਦੀਪਕ, ਵਿਨੈ ਆਦ ਤੋਂ ਇਲਾਵਾ ਹੋਰ ਵੀ ਪਿੰਡ ਦੇ ਪਤਵੰਤੇ ਸੱਜਣ ਤੇ ਵਸਨੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


