ਰਾਏਕੋਟ, (ਸਮਾਜ ਵੀਕਲੀ) ( ਗੁਰਭਿੰਦਰ ਗੁਰੀ) ਡਾਕਟਰ ਰਵੀ ਕੁਮਾਰ ਡੂਮਰਾ (ਡਾਇਰੈਕਟਰ ਆਫ ਆਯੂਰਵੇਦਾ ਪੰਜਾਬ) ਡਾਕਟਰ ਰਮਨ ਖੰਨਾ (ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਲੁਧਿਆਣਾ ਪੰਜਾਬ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਆਰੋਗਿਆ ਕੇਂਦਰ ਸੂਜਾਪੁਰ ਵੱਲੋਂ ਅੱਜ ਆਯੁਰਵੈਦਿਕ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਪਿੰਡ ਬੜੈਚ ਵਿਖੇ 10ਵਾਂ ਆਯੁਰਵੈਦਿਕ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸਰਪੰਚ ਪ੍ਰੀਤ ਕੌਰ ਅਤੇ ਸਮੂਹ ਗ੍ਰਾਮ ਪੰਚਾਇਤ ਬੜੈਚ ਵੱਲੋਂ ਅਤੇ ਸਮੂਹ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਕੈਂਪ ਵਿੱਚ ਡਾ: ਸਮਸੂਦੀਨ ਖਾਨ, ਡਾ: ਕਾਮਰੂਲ ਹਸਨ ਅਤੇ ਉਪਵੈਦ ਮਨਜੀਤ ਸਿੰਘ ਦੀ ਟੀਮ ਵੱਲੋਂ 160 ਦੇ ਕਰੀਬ ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਅਤੇ ਕੈਂਪ ਦੌਰਾਨ ਵੱਖ-ਵੱਖ ਰੋਗਾਂ ਦੀਆਂ ਆਯੂਰਵੈਦਿਕ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ। ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਰਦਾਰ ਚਰਨਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਨੂੰ ਸਭਨਾਂ ਨੂੰ ਮਿਲ ਕੇ ਅਜਿਹੇ ਕਾਰਜ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਕਰਨੇ ਚਾਹੀਦੇ ਹਨ ਉਹਨਾਂ ਪਿੰਡ ਵਾਸੀਆਂ ਨੂੰ ਭਵਿੱਖ ਵਿੱਚ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਨਦੀਪ ਕੁਮਾਰ ਪੰਚ, ਜਗਦੀਪ ਸਿੰਘ ਪੰਚ,ਰਘਬੀਰ ਸਿੰਘ ਪੰਚ,ਮਨਜੀਤ ਕੌਰ ਪੰਚ, ਅਮਰਜੀਤ ਕੌਰ ਪੰਚ,ਸੰਦੀਪ ਕੌਰ ਪੰਚ, ਜਸਵੀਰ ਕੌਰ, ਸੰਦੀਪ ਕੌਰ,ਅਮ੍ਰਿਤਪਾਲ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



