ਆਯੂਸ਼ਮਾਨ ਆਰੋਗਿਆ ਕੇੰਦਰ ਅਸਲਾਮਾਬਾਦ ਵਿਖੇ ਨਸ਼ਿਆਂ ਖਿਲਾਫ ਜਾਗਰਰੂਕ ਕਰਨ ਲਈ ਹੈਲਪ ਡੈਸਕ ਲਗਾਇਆ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਹਰਬੰਸ ਕੌਰ ਦੇ ਹੁਕਮਾਂ ‘ਨਸ਼ਾ ਮੁਕਤ ਪੰਜਾਬ ਮਿਸ਼ਨ ਸਮਾਈਲ 2.0 ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਲਾਜ਼ ਬਾਰੇ ਜਨਤਕ ਥਾਵਾਂ ’ਤੇ ਹੈਲਪ ਡੈਸਕਾਂ ਰਾਹੀਂ ਕਾਊਂਸਲਿੰਗ ਅਤੇ ਜਾਗਰੂਕਤਾ ਮੁਹਿੰਮ ਰਾਹੀਂ ਜਾਗਰੂਕ ਕੀਤਾ ਗਿਆ। ਇਸ ਮੌਕੇ ਕਾਊਸਲਰ ਰਜਵਿੰਦਰ ਕੌਰ ਕਾਊਸਲਰ ਸਰਕਾਰੀ ਰਿਹੈਬਲੀਟੇਸ਼ਨ ਸੈਂਟਰ ਹੁਸ਼ਿਆਰਪੁਰ ਨੇ ਕਿਹਾ ਕਿ ਇਹ ਮੁਹਿੰਮ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਵੱਲੋ ਜਿਲ੍ਹਾ ਭਰ ਵਿੱਚ ਮਿਤੀ 10-02-2025 ਤੋਂ ਮਿਤੀ 28-02-2025 ਤੱਕ ਚਲਾਈ ਗਈ । ਇਸ ਮੁਹਿੰਮ ਦੌਰਾਨ ਸਾਰੇ ਜਨਤਕ ਥਾਵਾਂ ਤੇ ਲੋਕਾਂ ਨੂੰ ਨਸ਼ਾਖ਼ੋਰੀ ਦਾ ਕਾਰਨ ਅਤੇ ਇਸਦੇ ਇਲਾਜ਼ ਬਾਰੇ ਜਾਗਰੂਕ ਕਰਨਾ ਹੈਂ।ਅੱਜ ਆਯੂਸ਼ਮਾਨ ਆਰੋਗਿਆ ਕੇੰਦਰ ਅਰਬਨ ਸਿਵਲ ਡਿਸਪੈਂਸਰੀ ਅਸਲਾਮਾਬਾਦ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਵਲੋਂ ਹੈਲਪ ਡੈਸਕ ਲਗਾ ਕੇ 35 ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਸਿਹਤ ਅਤੇ ਸਮਾਜ ਨੂੰ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਡਾ. ਭਾਰਤੀ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਹੈਲਪ ਡੈਸਕ ਲਗਾਇਆ ਗਿਆ। ਇਸ ਮੌਕੇ ਡਾ. ਭਾਰਤੀ ਮੈਡੀਕਲ ਅਫ਼ਸਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕ ਜੁਟ ਹੋ ਕੇ ਹਮਲਾ ਮਾਰਨ ਦੀ ਲੋੜ ਹੈ। ਇਸ ਮੌਕੇ ਹਰੀਸ਼ ਕੁਮਾਰੀ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਜਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ਿਆਂ ਦਾ ਇਲਾਜ ਸਫਲਤਾਪੂਰਵਕ ਕੀਤਾ ਜਾਂਦਾ ਹੈ ਅਤੇ ਮਰੀਜਾਂ ਨੂੰ ਸਿਹਤਮੰਦ ਜੀਵਨ ਵਤੀਤ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਵੋਕੇਸ਼ਨਲ ਸਕਿੱਲ ਪ੍ਰੋਗਰਾਮ ਤਹਿਤ ਕਿੱਤਾਮੁੱਖੀ ਕੋਰਸ ਜਿਵੇ ਕਿ ਫ਼ੂਡ ਕਰਾਫਟ, ਸਲੂਨ, ਖੇਤੀਬਾੜੀ, ਅਤੇ ਹੋਰ ਕੋਰਸ ਕਰਵਾ ਆਪਣੇ ਪੈਰਾਂ ਤੇ ਖੜ੍ਹਾ ਹੋਣ ਦੇ ਕਾਬਿਲ ਬਣਾਇਆ ਬਣਾਇਆ ਜਾਂਦਾ ਹੈ। ਆਓ ਸਭ ਰਲ-ਮਿਲ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਈਏ। ਇਸ ਤਰਾਂ ਦੇ ਉਪਰਾਲਿਆ ਨਾਲ ਅਸੀਂ ਪੰਜਾਬ ਦੀ ਜਵਾਨੀ ਬਚਾ ਸਕਦੇ ਹਾਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 7 ਨਸ਼ਾ ਤਸਕਰ ਗ੍ਰਿਫ਼ਤਾਰ
Next articleਟੋਡਰਪੁਰ ਵਿੱਚ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਨੇ ਰਾਸ਼ਨ ਕਾਰਡ ਵੰਡੇ