
ਪੰਜਾਬ ਚ ਖਸ-ਖਸ ਦੀ ਖੇਤੀ, ਕਿਸਾਨਾਂ-ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਦੇ ਨਾ ਭੇਜਿਆ ਜਾਵੇਗਾ ਮੰਗ ਪੱਤਰ
ਚੰਡੀਗੜ੍ਹ /ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਅਜਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਦੇਣ ਲਈ 8 ਅਪ੍ਰੈਲ ਨੂੰ ਰੱਖਿਆ ਗਿਆ ਪ੍ਰੋਗਰਾਮ ਹੁਣ ਬਦਲ ਦਿੱਤਾ ਗਿਆ ਹੈ । ਅਜਾਦ ਕਿਸਾਨ ਮੋਰਚਾ ਪੰਜਾਬ ਦੇ ਸੀਨੀਅਰ ਆਗੂ ਅਤੇ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇ:ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਮੁੱਖ ਦਫ਼ਤਰ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਪੰਜਾਬ ‘ਚ ਖਸ-ਖਸ ਦੀ ਖੇਤੀ, ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਸਖ਼ਤ ਕਾਨੂੰਨ ਬਨਾਉਣ, ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ-ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਦੇ ਨਾਂ ਤੇ ਮੰਗ ਪੱਤਰ ਭੇਜਿਆ ਜਾਣਾ ਸੀ । 8 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਜਿਸ ਕਰਕੇ ਇਹ ਫੈਸਲਾ ਲਿਆ ਗਿਆ ਹੈ, ਹੁਣ ਅਜਾਦ ਕਿਸਾਨ ਮੋਰਚਾ ਪੰਜਾਬ (ਏ.ਕੇ.ਐਮ ਪੰਜਾਬ) ਵੱਲੋਂ ਨਵੀਂ ਤਾਰੀਖ਼ 10 ਅਪ੍ਰੈਲ ਤੈਅ ਕੀਤੀ ਗਈ ਹੈ। ਇਸ ਦਿਨ ਸਵੇਰੇ 10:30 ਵਜੇ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ, ਏ.ਕੇ.ਐਮ ਪੰਜਾਬ ਮੋਰਚੇ ਦੀਆਂ 13 ਜਥੇਬੰਦੀਆ ਵੱਲੋਂ ਸਾਰੇ ਆਗੂਆਂ ਅਤੇ ਸਾਥੀਆਂ ਨੂੰ ਅਪੀਲ ਕੀਤੀ ਗਈ ਹੈ । ਇਸ ਸਮੇਂ ਮੀਟਿੰਗ ਵਿੱਚ ਸਰਪੰਚ ਨਿਰਮਲ ਸਿੰਘ ਬੇਰਕਲਾਂ, ਭੁਪਿੰਦਰ ਸਿੰਘ ਸ਼ਹਿਰੀ ਪ੍ਰਧਾਨ, ਅਮਰਜੀਤ ਸਿੰਘ ਭੱਟੀ ਸੀ.ਮੀਤ ਪ੍ਰਧਾਨ ਨੇ ਆਪਣੇ ਵਿਚਾਰ ਰੱਖੇ। ਇਸ ਮੌਕੇ ਤੇ ਬਲਦੇਵ ਸਿੰਘ ਸੰਧੂ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਸੁੱਖੀ ਅਜਨੌਦ ਮੀਤ ਪ੍ਰਧਾਨ, ਜੁਝਾਰ ਸਿੰਘ, ਗੁਰਦੀਪ ਸਿੰਘ ਗਰੇਵਾਲ, ਰਾਣਾ ਸਿੰਘ ਗਰੇਵਾਲ ਦਾਦ, ਮਲਵਿੰਦਰ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ ਸ਼ਾਮਲ ਹੋਏ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


