ਅਵਾਂਤੀਪੋਰਾ (ਸਮਾਜ ਵੀਕਲੀ):ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਨਹੀਂ ਸੋਚਿਆ ਸੀ ਕਿ ਪਾਰਟੀ ਦੇ ਸਾਬਕਾ ਆਗੂ ਗੁਲਾਮ ਨਬੀ ਆਜ਼ਾਦ ‘ਮੀਰ ਜਾਫਰ’ ਬਣਨਗੇ। ਉਨ੍ਹਾਂ ਦੋਸ਼ ਲਾਇਆ ਕਿ ਆਜ਼ਾਦ ਨੂੰ ਭਾਜਪਾ ਨੇ ਜੰਮੂ ਕਸ਼ਮੀਰ ’ਚ ਕਾਂਗਰਸ ਦੇ ਵੋਟ ਕੱਟਣ ਲਈ ਖੜ੍ਹਾ ਕੀਤਾ ਹੈ। ਉਨ੍ਹਾਂ ਡੈਮੋਕਰੈਟਿਕ ਆਜ਼ਾਦ ਪਾਰਟੀ ਦੇ ਮੁਖੀ ਆਜ਼ਾਦ, ਆਲ ਇੰਡੀਆ ਮਜਲਿਸ-ਏ-ਇਤਿਹਾਦੁਲ ਮੁਸਲਮੀਨ ਦੇ ਅਸਦ-ਉਦ-ਦੀਨ ਓਵਾਇਸੀ ਅਤੇ ਆਮ ਆਦਮੀ ਪਾਰਟੀ ਨੂੰ ਭਾਜਪਾ ਦੀ ਯੋਜਨਾ ਦਾ ਹਿੱਸਾ ਦੱਸਿਆ ਹੈ।