HOME ਬੀ.ਸੀ.ਏ. ਚੌਥੇ ਸਮੈਸਟਰ ਦੇ ਨਤੀਜਿਆਂ ‘ਚ ਵਿਦਿਆਰਥੀਆਂ ਨੇ ਹਾਸਲ ਕੀਤੀ ਕਾਮਯਾਬੀ

ਬੀ.ਸੀ.ਏ. ਚੌਥੇ ਸਮੈਸਟਰ ਦੇ ਨਤੀਜਿਆਂ ‘ਚ ਵਿਦਿਆਰਥੀਆਂ ਨੇ ਹਾਸਲ ਕੀਤੀ ਕਾਮਯਾਬੀ

2
ਕਪੂਰਥਲਾ,  (ਸਮਾਜ ਵੀਕਲੀ)  ( ਕੌੜਾ) – ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਫੱਤੂਢੀਂਗਾ ਵੱਲੋਂ ਬੀ.ਸੀ.ਏ. ਚੌਥੇ ਸਮੈਸਟਰ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਮਿਹਨਤ ਅਤੇ ਸਮਰਪਣ ਦਾ ਪ੍ਰਮਾਣ ਦਿੱਤਾ ਹੈ। ਨਤੀਜਿਆਂ ਵਿੱਚ ਅਰਸ਼ਪ੍ਰੀਤ ਕੌਰ ਨੇ 7.80 ਐੱਸ ਜੀ ਪੀ ਏ  ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਮਾਨਸੀ ਨੇ 7.60 ਐੱਸ ਜੀ ਪੀ ਏ ਨਾਲ ਦੂਜਾ ਸਥਾਨ ਅਤੇ ਜਸਬੀਰ ਕੌਰ ਨੇ 7.40 ਐੱਸ ਜੀ ਪੀ ਏ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਭਾਗ ਮੁਖੀ ਪ੍ਰੋ. ਮਨਦੀਪ ਕੌਰ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਦ੍ਰਿੜ਼ ਇੱਛਾ ਸ਼ਕਤੀ, ਮਿਹਨਤ ਅਤੇ ਅਧਿਆਪਕਾਂ ਦੀ ਸੰਯੁਕਤ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਦੇ ਉੱਚ ਲੱਕਸ਼ਾਂ ਵੱਲ ਅਗਰਸਰ ਹੋਣ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਾਮਯਾਬ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦੀਆਂ ਇਹਨਾਂ ਪ੍ਰਾਪਤੀਆਂ ਨਾਲ ਸਿਰਫ਼ ਸਿੱਖਿਆ ਦੇ ਗੁਣਵੱਤਾ-ਪੱਖ ਦੀ ਝਲਕ ਹੀ ਨਹੀਂ ਮਿਲਦੀ, ਸਗੋਂ ਇਹ ਵਿਦਿਆਰਥੀਆਂ ਦੇ ਉਜਲੇ ਭਵਿੱਖ ਦੀ ਭਰੋਸੇਮੰਦ ਤਸਦੀਕ ਵੀ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕਾਲਜ ਆਪਣੇ ਵਿਦਿਆਰਥੀਆਂ ਨੂੰ ਨਵੀਨਤਾ-ਅਧਾਰਿਤ ਸਿੱਖਿਆ ਦੇਣ ਲਈ ਵਚਨਬੱਧ ਹੈ। ਨਤੀਜਿਆਂ ਦੇ ਐਲਾਨ ਤੋਂ ਬਾਅਦ ਕਾਲਜ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ ਅਤੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 2025 ਨੂੰ ਸਮਰਪਿਤ ਮੇਲੇ ਦੀ ਸ਼ੁਰੂਆਤ ਤੇ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਇੱਕਤਰ ਕੀਤੇ 405 ਬਲੱਡ ਯੂਨਿਟ :- ਪ੍ਰਧਾਨ ਰਾਜਵੀਰ ਗੋਲੇਵਾਲਾ
Next articleਦੇਸ਼ ਦੀ ਨਾਗਰਿਕਤਾ ਨੂੰ ਲੈ ਕੇ ਠੋਸ ਕਨੂੰਨ ਲਾਗੂ ਕਰਨ ਦੀ ਜ਼ਰੂਰਤ