ਬੀ.ਐੱਡ.ਸੈਸਨ-2 ਦੇ ਨਤੀਜਿਆਂ ਵਿੱਚ ਬਿਪਾਸ਼ਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡੀ.ਏ.ਵੀ. ਕਾਲਜ ਪ੍ਰਬੰਧਕੀ ਕਮੇਟੀ ਦੇ ਮੁਖੀ ਡਾ: ਅਨੂਪ ਕੁਮਾਰ ਅਤੇ ਸਕੱਤਰ ਸ੍ਰੀ. ਡੀ.ਐਲ.ਆਨੰਦ ਰਿਟਾਇਰਡ ਪ੍ਰਿੰਸੀਪਲ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ, ਹੁਸ਼ਿਆਰਪੁਰ ਦੇ ਬੀ.ਐੱਡ. ਸੈਸ਼ਨ 2 (2023-25) ਦਾ ਨਤੀਜਾ ਬਹੁਤ ਵਧੀਆ ਰਿਹਾ। ਕਾਲਜ ਪ੍ਰਿੰਸੀਪਲ ਡਾ.ਵਿਧੀ ਭੱਲਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਐਡ. ਸੈਸ਼ਨ 2 (2023-25) ਦੇ ਨਤੀਜੇ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਦੀ ਵਿਦਿਆਰਥਣ ਬਿਪਾਸ਼ਾ 88.88% ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਤੀਸਰੇ ਸਥਾਨ ‘ਤੇ ਰਹੀ ਅਤੇ ਅੰਕਿਤਾ 87.11% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਜੇ ਸਥਾਨ ‘ਤੇ ਰਹੀ ਅਤੇ ਚਾਹਤ ਰਾਣੀ ਅਤੇ ਗੌਰਵ ਨੇ 86.89 ਅੰਕ ਪ੍ਰਾਪਤ ਕੀਤੇ। ਬਿਪਾਸ਼ਾ ਨੇ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਸੈਸ਼ਨ 2 ਦਾ ਨਤੀਜਾ 100% ਰਿਹਾ।
ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਬੰਧਕ ਕਮੇਟੀ ਦੇ ਮੁਖੀ ਡਾ: ਅਨੂਪ ਕੁਮਾਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਅਤੇ ਕਾਲਜ ਪ੍ਰਿੰਸੀਪਲ ਡਾ: ਵਿਧੀ ਭੱਲਾ, ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਸਕੱਤਰ ਸ੍ਰੀ. ਡੀ.ਐਲ.ਆਨੰਦ ਨੇ ਵੀ ਵਿਦਿਆਰਥੀਆਂ ਦੇ ਸਫਲ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਪ੍ਰਿੰਸੀਪਲ ਡਾ: ਵਿਧੀ ਭੱਲਾ ਨੇ ਹੋਣਹਾਰ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਨਾਲ ਹੀ ਕਿਹਾ ਕਿ ਬੀ.ਐੱਡ ਦੇ ਪੱਧਰ ‘ਤੇ ਯੂਨੀਵਰਸਿਟੀ ‘ਚ ਉੱਚ ਸਥਾਨ ਪ੍ਰਾਪਤ ਕਰਨਾ ਕਾਲਜ ਲਈ ਮਾਣ ਵਾਲੀ ਗੱਲ ਹੈ। ਅਸਲ ਗੱਲ ਹੈ ਅਤੇ ਇਹ ਸਭ ਤਜਰਬੇਕਾਰ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਦਾ ਨਤੀਜਾ ਹੈ, ਜਿਸ ਦੇ ਨਤੀਜੇ ਵਜੋਂ 100% ਨਤੀਜਾ ਸੰਭਵ ਹੋਇਆ ਹੈ, ਅੱਜ ਸਾਡਾ ਕਾਲਜ ਅਕਾਦਮਿਕ ਅਤੇ ਗੈਰ-ਅਕਾਦਮਿਕ ਦੋਵਾਂ ਖੇਤਰਾਂ ਵਿੱਚ ਨਿਰੰਤਰ ਵਿਕਾਸ ਕਰ ਰਿਹਾ ਹੈ ਅਤੇ ਵਧੀਆ ਸਥਾਨ ਪ੍ਰਾਪਤ ਕਰ ਰਿਹਾ ਹੈ। ਯੂਨੀਵਰਸਿਟੀ ਪੱਧਰ ‘ਤੇ ਵੀ ਕੀਤਾ ਗਿਆ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਅਧਿਆਪਕਾਂ ਦੀਆਂ ਚੋਣਾਂ ‘ਚ ਡਿਊਟੀਆਂ ਲਗਾ ਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਕੀਤਾ ਜਾਵੇ – ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ
Next articleSAMAJ WEEKLY = 27/09/2024