ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਬੇਗਪੁਰ ਕਮਲੋਹ ਮੁਕੇਰੀਆ ਦੇ 120 ਵਿਦਿਆਰਥੀਆਂ ਨੇ ਜੇ.ਐਸ.ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਕੂਲ ਦੀ ਭਲਾਈ ਲਈ 21,000 ਰੁਪਏ ਦਾ ਚੈਕ ਦਿੱਤਾ ਗਿਆ ਅਤੇ ਸਪੈਸ਼ਲ ਬੱਚਿਆਂ ਨੂੰ ਹੋਸਟਲ ਲਈ ਖਾਣਾ ਅਤੇ ਰਾਸ਼ਨ ਵੀ ਦਿੱਤਾ ਗਿਆ। ਇਸ ਮੌਕੇ ਅਸ਼ਦੀਪ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਨੇ ਬੀ.ਐੱਡ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਜੀ ਆਇਆਂ ਕਿਹਾ, ਇਸ ਮੌਕੇ ਫੈਕਲਟੀ ਮੈਂਬਰਾਂ ਵਿੱਚ ਪ੍ਰੋ: ਪੂਜਾ ਮਿਨਹਾਸ, ਅਸਿਸਟੈਂਟ ਪ੍ਰੋਫੈਸਰ ਪ੍ਰਿਆ, ਇੰਦਰਪ੍ਰੀਤ ਕੌਰ, ਵਿਜੇ ਕੁਮਾਰ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ। ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਸਲਾਹਕਾਰ ਪਰਮਜੀਤ ਸਿੰਘ ਸਚਦੇਵਾ ਨੇ ਵਿਦਿਆਰਥੀਆਂ ਨੂੰ ਸਕੂਲ ਬਾਰੇ ਜਾਣਕਾਰੀ ਦਿੱਤੀ। ਜਿਸ ਦੌਰਾਨ ਉਨ੍ਹਾਂ ਬੀ.ਐੱਡ ਦੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਵਿਸ਼ੇਸ਼ ਬੱਚਿਆਂ ਨੂੰ ਸਿੱਖਿਆ ਦੇ ਕੇ ਜੀਵਨ ਵਿੱਚ ਅੱਗੇ ਵਧਣ ਦਾ ਮੌਕਾ ਦਿੱਤਾ ਜਾਂਦਾ ਹੈ। ਇਸ ਮੌਕੇ ਪ੍ਰਿੰਸੀਪਲ ਸ਼ੈਲੀ ਸ਼ਰਮਾ, ਰਾਮ ਆਸਰਾ, ਕੋਰਸ ਕੋਆਰਡੀਨੇਟਰ ਵਰਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj