ਮਹਿਤਪੁਰ,(ਸਮਾਜ ਵੀਕਲੀ) (ਪੱਤਰ ਪ੍ਰੇਰਕ)– ਬੀਕੇਯੂ ਦੁਆਬਾ ਵੱਲੋਂ ਕਿਸਾਨ ਆਗੂ ਪ੍ਰਧਾਨ ਕਸ਼ਮੀਰ ਸਿੰਘ ਪੰਨੂ ਤੰਦਾਉਰਾ ਦੀ ਅਗਵਾਈ ਹੇਠ ਮਹਿਤਪੁਰ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਸ਼ਮੀਰ ਸਿੰਘ ਪੰਨੂ ਨੇ ਕਿਹਾ ਕਿ ਯੂਨੀਅਨ ਵੱਲੋਂ 15 ਅਗਸਤ ਤੇ ਮਹਿਤਪੁਰ ਵਿਖੇ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਯੂਨੀਅਨ ਵੱਲੋਂ ਕਿਸਾਨਾਂ ਅਤੇ ਘੱਟੋ ਗਿਣਤੀਆਂ ਨੂੰ ਕੁਚਲਣ ਲਈ ਬਣਾਏ ਗਏ ਕਾਲ਼ੇ ਕਾਨੂੰਨ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਅਤੇ 15 ਅਗਸਤ ਤੇ ਯੂਨੀਅਨ ਵੱਲੋਂ ਕਾਲ਼ੇ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ ਯੂਨੀਅਨ ਵੱਲੋਂ ਇਸ ਰੋਸ ਮਾਰਚ ਵਿਚ ਸ਼ਾਮਿਲ ਹੋਣ ਲਈ ਸਾਰੇ ਲੋਕਾਂ ਨੂੰ ਸਮੂਲੀਅਤ ਕਰਨ ਦਾ ਖੁੱਲਾ ਸੱਦਾ ਦਿੱਤਾ ਗਿਆ ਹੈ । ਇਸ ਮੌਕੇ ਕਸ਼ਮੀਰ ਸਿੰਘ ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਉਨ੍ਹਾਂ ਕਿਹਾ ਕਿ ਸਰਕਾਰ ਐਮ ਐਸ ਪੀ ਦੀ ਗਰੰਟੀ, ਕਰਜ਼ਾ ਮੁਆਫ਼ੀ , ਸੁਆਮੀ ਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਜਿਣਸਾਂ ਦੇ ਰੇਟ ਤਹਿ ਕਰਨਾ, ਨਰੇਗਾ 200 ਦਿਨ ਅਤੇ 700 ਰੁਪਏ ਦਿਹਾੜੀ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ । ਇਸ ਦੇ ਉਲਟ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਉੱਪਰ ਸ਼ਰੇਆਮ ਲਾਠੀਚਾਰਜ ਕਰਕੇ ਸ਼ਿਵਕਰਨ ਸਿੰਘ ਤੇ ਹੋਰ ਲੋਕਾਂ ਨੂੰ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਹਰਿਆਣਾ ਸਰਕਾਰ ਵੱਲੋਂ ਸਿਫਾਰਸ਼ ਕਰਕੇ ਰਾਸ਼ਟਰਪਤੀ ਨੂੰ ਸਨਮਾਨ ਚਿੰਨ੍ਹ ਦੇਣ ਦੀ ਮੰਗ ਕੀਤੀ ਗਈ ਹੈ ਅਸੀਂ ਇਸ ਦੀ ਪੁਰਜ਼ੋਰ ਨਿਦਿਆ ਕਰਦੇ ਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly