ਜਲੰਧਰ,(ਸਮਾਜ ਵੀਕਲੀ) – ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਜਿਲਾ ਜਲੰਧਰ ਦਫ਼ਤਰ ਵਿਚ ਪ੍ਰਧਾਨ ਲਖਵੀਰ ਸਿੰਘ, ਕੋਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਹੰਗਾਮੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲਾ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਵੱਲੋਂ ਸਾਂਝੀ ਕਾਨਫਰੰਸ ਕਰਦਿਆਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਾਲ ਕੇ ਟੂਲ ਪਲਾਜ਼ਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ ਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪੰਜਾਬ ਵਿਚ ਇਲੈਕਸ਼ਨ ਤੋਂ ਤੁਰੰਤ ਬਾਅਦ ਮੋਦੀ ਸਰਕਾਰ ਵੱਲੋਂ ਜੰਨਤਾ ਤੇ ਬੋਝ ਪਾਉਂਦਿਆਂ ਟੋਲ ਪਲਾਜ਼ਾ ਟੈਸਟ ਵਿਚ ਭਾਰੀ ਵਾਧਾ ਕਰਕੇ ਜਨਤਾ ਨਾਲ ਥੋਖਾ ਕੀਤਾ ਹੈ। ਇਸ ਲਈ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਟੋਲ ਪਲਾਜ਼ਾ ਫ੍ਰੀ ਕਰਕੇ ਸ਼ਾਂਤ ਮਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੇ ਕਿਸਾਨ ਆਗੂ ਕਮਾਲ ਕੇ ਜਲੰਧਰ ਰੋਡ ਤੇ ਦਰਿਆ ਨਜ਼ਦੀਕ ਪੈਂਦੇ ਟੋਲ ਪਲਾਜ਼ਾ ਨੂੰ ਫ੍ਰੀ ਕਰਨ ਲਈ ਜੁਝਾਰੂ ਸਾਥੀਆਂ ਦਾ ਸਹਿਯੋਗ ਦੇਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਵੱਲੋਂ ਟੋਲ ਟੈਕਸ ਨਾ ਘਟਾਇਆ ਗਿਆ ਤਾਂ ਪੂਰੇ ਪੰਜਾਬ ਵਿਚ ਅਣਮਿੱਥੇ ਸਮੇਂ ਲਈ ਟੋਲ ਪਲਾਜ਼ਾ ਫ੍ਰੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਇਸ ਦੀ ਸਾਰੀ ਜ਼ਿੰਮੇਵਾਰੀ ਮੋਦੀ ਸਰਕਾਰ ਦੀ ਹੋਵੇਗੀ। ਇਸ ਮੌਕੇ ਇਸ ਮੌਕੇ ਨਰਿੰਦਰ ਸਿੰਘ ਬਾਜਵਾ ਕੌਰ ਕਮੇਟੀ ਮੈਬਰ ਸਤਨਾਮ ਸਿੰਘ ਲੋਹਗੜ੍ਹ ਵਰਕਿੰਗ ਕਮੇਟੀ ਮੈਂਬਰ ਪੰਜਾਬ ,ਲਖਬੀਰ ਸਿੰਘ ਗੋਬਿੰਦਪੁਰ ਜਿਲਾ ਪ੍ਰਧਾਨ, ਸੋਡੀ ਸਿੰਘ ਸਰਪੰਚ ਜਿਲਾ ਮੀਤ ਪ੍ਰਧਾਨ, ਗੁਰਦੀਪ ਸਿੰਘ ਤਹਿਸੀਲ ਪ੍ਰਧਾਨ, ਗਰਜੰਟ ਸਿੰਘ ਯੂਥ ਮੀਤ ਪ੍ਰਧਾਨ, ਗਗਨਦੀਪ ਸਿੰਘ ਮੋਨੂੰ ਯੂਥ ਮੀਤ ਪ੍ਰਧਾਨ ਜਲੰਧਰ, ਪਾਲ ਸਿੰਘ ਬੀਟਲਾਂ ,ਪੂਰਨ ਸਿੰਘ ,ਮਹਿੰਦਰ ਸਿੰਘ ਅਵਾਨ ਖਾਲਸਾ ਬਲਾਕ ਪ੍ਰਧਾਨ ਨੂਰਮਹਿਲ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly