ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਗਾ ਦੇ ਬੀ ਏ ਭਾਗ ਤੀਜਾ ਦਾ ਨਤੀਜਾ ਸੌ ਫੀਸਦੀ ਦੇ ਸ਼ਾਨਦਾਰ ਰਿਹਾ

ਕਪੂਰਥਲਾ  (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਗਾ ਦਾ ਨਤੀਜਾ ਸੌ ਫੀਸਦੀ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜੇ ਵਿੱਚ ਬੀ ਏ ਭਾਗ ਤੀਜਾ ਦੀ ਵਿਦਿਆਰਥਣ ਅਰਪਨਦੀਪ ਕੌਰ ਦੇ 71 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਨਵਜੋਤ ਕੌਰ ਨੇ 69 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ, ਅਤੇ ਮਨਦੀਪ ਕੌਰ ਨੇ 67 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸਿਪਲ ਡਾਕਟਰ ਦਲਜੀਤ ਸਿੰਘ ਖਹਿਰਾ ਨੇ ਸ਼ਾਨਦਾਰ ਨਤੀਜਿਆਂ ਦੀ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਕੀਤੀ ਗਈ ਮਿਹਨਤ ਦਾ ਹੀ ਨਤੀਜਾ ਹੈ ਕਿ ਸਾਰੇ ਵਿਦਿਆਰਥੀ ਚੰਗੇ ਅੰਕਾਂ ਦੁਆਰਾ ਪਾਸ ਹੋਏ ਹਨ। ਬੀ ਏ ਭਾਗ ਤੀਜਾ ਦੇ ਕਲਾਸ ਇੰਚਾਰਜ ਪ੍ਰੋ ਸੰਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਭੇਂਟ ਕੀਤੀਆਂ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੌਮੀ ਏਕਤਾ ਦਾ ਸਵਾਲ ਬਨਾਮ ਖੂੰਖਾਰ ਸਿਆਸਤਦਾਨ
Next articleਏਹੁ ਹਮਾਰਾ ਜੀਵਣਾ ਹੈ-261