HOME ਬਾਬਾ ਬਾਲਕ ਨਾਥ ਜੀ ਦੇ ਜਨਮ ਦਿਨ ਨੂੰ ਸਮਰਪਿਤ 20 ਜੂਨ ਨੂੰ...

ਬਾਬਾ ਬਾਲਕ ਨਾਥ ਜੀ ਦੇ ਜਨਮ ਦਿਨ ਨੂੰ ਸਮਰਪਿਤ 20 ਜੂਨ ਨੂੰ ਕਰਵਾਇਆ ਜਾਵੇਗਾ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਕਾਠਗੜ੍ਹ ਵਿਖੇ

11
ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਸਿੰਗੀਆਂ ਵਾਲੇ ਬਾਬਾ ਬਾਲਕ ਨਾਥ ਜੀ ਦੇ ਜਨਮ ਦਿਨ ਦੇ ਮੌਕੇ ’ਤੇ ਧਾਰਮਿਕ ਸ਼ਰਧਾ ਅਤੇ ਆਸਥਾ ਨਾਲ ਵਿਸ਼ੇਸ਼ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ  ਦਿੰਦਿਆਂ ਮੁੱਖ ਸੇਵਾਦਾਰ ਗੋਬਿੰਦ ਸ਼ਰਮਾ ਕਾਠਗੜ੍ਹ ਨੇ ਦੱਸਿਆ ਕਿ 20 ਜੂਨ 2026 ਦਿਨ ਸ਼ਨੀਵਾਰ ਨੂੰ ਸ਼ੀਤਲਾ ਮਾਤਾ ਮੰਦਰ ਕਾਠਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਇਹ ਵਿਸ਼ੇਸ਼ ਪ੍ਰੋਗਰਾਮ  ਬਾਬਾ ਜੀ ਜਨਮ ਦਿਨ ਨੂੰ ਸਮਰਪਿਤ ਹੋਵੇਗਾ । ਇਸ ਮੌਕੇ ਸੰਗਤਾਂ ਲਈ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਰੱਖਿਆ ਗਿਆ ਹੈ  ਇਸ ਮੌਕੇ ਪੰਜਾਬ ਦੇ ਸਿਰਮੌਰ ਕਲਾਕਾਰ ਰਤੀ ਸੀਲੋਂ ਬਾਬਾ ਜੀ ਦੇ ਭਜਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।  ਉਨ੍ਹਾਂ ਇਲਾਕੇ ਦੇ ਲੋਕਾਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੀ ਸੰਗਤ ਨੂੰ ਵੱਧ ਚੜ੍ਹ ਕੇ ਹਾਜ਼ਰੀ ਭਰਨ ਦੀ ਅਪੀਲ ਕੀਤੀ। ਇਸ ਮੌਕੇ ਸਮਾਗਮ ਨੂੰ ਸੋਸ਼ਲ ਮੀਡੀਆ ਅਤੇ ਲਾਈਵ ਪ੍ਰਸਾਰਣ ਰਾਹੀਂ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਹ ਸਮਾਗਮ ਧਾਰਮਿਕ ਏਕਤਾ, ਸੇਵਾ ਭਾਵਨਾ ਅਤੇ ਸਮਾਜਕ ਭਾਈਚਾਰੇ ਦਾ ਸੰਦੇਸ਼ ਦੇਵੇਗਾ। ਇਸ ਸਮਾਗਮ ਲਈ ਅਸ਼ੋਕ ਵਰਮਾ ਅਮਰੀਕਾ ਵਾਲਿਆਂ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾਵੇਗਾ। ਪ੍ਰਬੰਧਕਾਂ ਵੱਲੋਂ ਵਰਮਾ ਪਰਿਵਾਰ ਯੂ.ਐਸ.ਏ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।  ਸਮਾਗਮ ਨੂੰ ਲੈ ਕੇ ਸਥਾਨਕ ਸੰਗਤਾਂ ਵਿੱਚ ਉਤਸ਼ਾਹ ਦਾ ਮਾਹੌਲ ਵੇਖਿਆ ਜਾ ਰਿਹਾ ਹੈ।ਇਸ ਮੌਕੇ ਅਤਲ ਕੁਮਾਰ (ਰਵੀ), ਵਿਸ਼ਾਲ ਆਨੰਦ, ਮਿਟੂੰ ਆਨੰਦ, ਨਿਤਿਨ,  ਰੋਹਿਤ ਕੁਮਾਰ, ਕੇਸ਼ਵ ਆਨੰਦ ਕਾਕੂ ਵਰਮਾ, ਰਾਮ ਜੀ, ਵਿਸੂ, ਸ਼ਾਮਾਂ ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਆਊਟਸੋਰਸ ਕਾਮਿਆਂ ਵਲੋਂ ਬਿਜਲੀ ਬੋਰਡ ਦੀ ਮੈਨੇਜਮੈਂਟ ਖਿਲਾਫ਼ ਧਰਨਾ*
Next articleਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ ਨੂੰ ਦਿੱਤੀ ਟ੍ਰੇਨਿੰਗ