HOME ਬਾਬਾ ਬੰਦਾ ਸਿੰਘ ਬਹਾਦਰ ਅੰਤਰਾਸ਼ਟਰੀ ਫਾਊਂਡੇਸ਼ਨ ਵੱਲੋਂ ਜੱਥੇ: ਨਿਮਾਣਾ ਨੂੰ “ਬਾਬਾ ਬੰਦਾ...

ਬਾਬਾ ਬੰਦਾ ਸਿੰਘ ਬਹਾਦਰ ਅੰਤਰਾਸ਼ਟਰੀ ਫਾਊਂਡੇਸ਼ਨ ਵੱਲੋਂ ਜੱਥੇ: ਨਿਮਾਣਾ ਨੂੰ “ਬਾਬਾ ਬੰਦਾ ਸਿੰਘ ਬਹਾਦਰ” ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ

4

  ਜੱਥੇ. ਨਿਮਾਣਾ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜ ਸਮੁੱਚੇ ਸਮਾਜ ਲਈ ਪ੍ਰੇਰਣਾ ਸਰੋਤ – ਚੇਅਰਮੈਨ ਕੇ.ਕੇ.ਬਾਵਾ 

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਗੁਰੂ ਸਾਹਿਬਾਨ ਦੇ ਵੱਲੋਂ ਬਖਸ਼ੇ ਸੇਵਾ ਦੇ ਸੰਕਲਪ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਦ੍ਰਿੜ੍ਹ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜ ਸਮੁੱਚੇ ਸਮਾਜ ਦੇ ਲਈ ਪ੍ਰੇਰਣਾ ਦਾ ਸਰੋਤ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ 12 ਮਈ ਦੇ “ਵਿਸ਼ਾਲ ਫਤਹਿ ਮਾਰਚ” ਸੰਬੰਧੀ ਰੱਖੀ ਮੀਟਿੰਗ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਕੀਤਾ। ਇਸ ਮੌਕੇ ਤੇ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਦੌਰਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੂੰ ਉਨ੍ਹਾਂ ਵੱਲੋਂ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਤੇ ਖੂਨਦਾਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਲਈ ਕੀਤੇ ਜਾ ਰਹੇ ਵੱਡਮੁੱਲੇ ਕਾਰਜਾਂ ਲਈ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕਰਦਿਆਂ ਹੋਇਆਂ ਕੀਤਾ। ਇਸ ਦੌਰਾਨ ਇਕੱਤਰ ਸ਼ਖ਼ਸ਼ੀਅਤਾਂ ਤੇ ਟ੍ਰਸਟ ਦੇ ਮੈਂਬਰਾਂ ਨੂੰ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ “ਸੇਵਕ ਕਉ ਸੇਵਾ ਬਨਿ ਆਈ” ਦੇ ਸਿਧਾਂਤ ਤੇ ਚੱਲਦਿਆਂ ਜੱਥੇਦਾਰ ਨਿਮਾਣਾ ਵੱਲੋਂ ਕੀਤੇ ਜਾ ਰਹੇ ਨਿਰਸਵਾਰਥ ਅਤੇ ਨਿਸ਼ਕਾਮ ਭਾਵਨਾ ਦੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਖੂਨਦਾਨ ਦੀ ਜਾਗਰੂਕ ਮੁਹਿੰਮ ਨਾਲ ਜੋੜਨ ਦਾ ਉਪਰਾਲਾ ਕਰਕੇ ਸਮੁੱਚੇ ਪੰਜਾਬ ਅੰਦਰ ਖੂਨਦਾਨ ਕੈਂਪਾਂ ਦੀ ਲਹਿਰ ਚਲਾ ਕੇ 890 ਖੂਨਦਾਨ ਕੈਂਪ ਲਗਾਉਣੇ ਅਤੇ ਲੱਖਾਂ ਮਰੀਜ਼ਾਂ ਨੂੰ ਖੂਨ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਆਪਣੇ ਆਪ ਵਿਚ ਇੱਕ ਮਿਸਾਲੀ ਕਾਰਜ ਹੈ। ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਲਗਾਤਾਰ 10 ਵਾਰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਜਿਸ ਦੇ ਲਈ ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟ੍ਰਸਟ ਅਤੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ, ਆਈ.ਜੀ ਇਕਬਾਲ ਸਿੰਘ ਗਿੱਲ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਜਸਵੰਤ ਸਿੰਘ ਛਾਪਾ ਦੀ ਅਗਵਾਈ ਹੇਠ ਇਕੱਤਰ ਹੋਏ ਸਮੂਹ ਮੈਂਬਰਾਂ ਨੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੂੰ “ਬਾਬਾ ਬੰਦਾ ਸਿੰਘ ਬਹਾਦਰ” ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕਰਨ ਵਿੱਚ ਫ਼ਖਰ ਮਹਿਸੂਸ ਕਰਦੇ ਹਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਹਾਈਕੋਰਟ ਵਿੱਚ ਅੱਜ ਮੀਰੀ-ਪੀਰੀ ਹਸਪਤਾਲ ਸ਼ਾਹਬਾਦ ਮਾਮਲੇ ਤੇ ਹੋਈ ਬਹਿਸ ਮੁਕੰਮਲ
Next articleਬਰਤਾਨੀਆ ਦੀਆਂ ਚੋਣਾਂ ਨੇ ਬਦਲੀ ਸਿਆਸਤ ਦੀ ਤਸਵੀਰ