HOME ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀਆਂ ਦੇਸ਼ ਵਿਦੇਸ਼ ਵਿੱਚ ਸਭ ਇਕਾਈਆਂ...

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀਆਂ ਦੇਸ਼ ਵਿਦੇਸ਼ ਵਿੱਚ ਸਭ ਇਕਾਈਆਂ ਭੰਗ- 15 ਦਿਨ ‘ਚ ਕਰਾਂਗੇ ਨਵੀਂ ਕਾਰਜਕਾਰਨੀ ਦਾ ਗਠਨ- ਬਾਵਾ

2

ਕਿਹਾ- 17 ਜੁਲਾਈ ਤੋਂ 11 ਅਗਸਤ ਤੱਕ ਕੈਨੇਡਾ ਅਤੇ ਅਮਰੀਕਾ ਵਿੱਚ ਦੌਰੇ ਦੌਰਾਨ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ” ਪੁਸਤਕ ਰਿਲੀਜ਼ ਕਰਾਂਗੇ

 ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.)–  ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਜਾਰੀ ਇੱਕ ਬਿਆਨ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀਆਂ ਦੇਸ਼ ਵਿਦੇਸ਼ ਦੀਆਂ ਸਭ ਇਕਾਈਆਂ ਭੰਗ ਕਰਨ ਦਾ ਐਲਾਨ ਕੀਤਾ ਹੈ। ਇਸ ਸਮੇਂ ਡਾ: ਜਗਤਾਰ ਸਿੰਘ ਧੀਮਾਨ, ਅੰਮ੍ਰਿਤਪਾਲ ਸਿੰਘ ਸ਼ੰਕਰ ਅਤੇ ਜਗਜੀਵਨ ਸਿੰਘ ਗਰੀਬ ਰਕਬਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

                 ਇਸ ਸਮੇਂ ਬਾਵਾ ਨੇ ਦੱਸਿਆ ਕਿ ਫਾਊਂਡੇਸ਼ਨ ਵਿੱਚ ਕੰਮ ਕਰਨ ਵਾਲਿਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਜਦ ਕਿ ਆਲਸੀ ਲੋਕਾਂ ਨੂੰ ਫਾਊਂਡੇਸ਼ਨ ਵਿੱਚ ਸ਼ਾਮਿਲ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮਹਾਨ ਸ਼ਹੀਦ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸੋਚ, ਸਚਾਈ, ਸ਼ਹਾਦਤ ਦਾ ਸਤਿਕਾਰ ਕਰਨ ਵਾਲੇ ਹਰ ਉਸ ਵਿਅਕਤੀ ਦਾ ਸਤਿਕਾਰ ਕਰਾਂਗੇ ਜੋ ਫਾਊਂਡੇਸ਼ਨ ਦੇ ਨਾਲ ਮਿਲ ਕੇ ਕਿਸਾਨੀ ਦੇ ਮੁਕਤੀਦਾਤਾ, ਪਹਿਲੇ ਸਿੱਖ ਲੋਕ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਨੂੰ ਦੇਸ਼ ਵਿਦੇਸ਼ ਵਿੱਚ ਪ੍ਰਫੁਲਿਤ ਕਰਨ ਲਈ ਅਹਿਮ ਰੋਲ ਅਦਾ ਕਰੇਗਾ। ਉਹਨਾਂ ਕਿਹਾ ਕਿ 15 ਦਿਨ ਦੇ ਅੰਦਰ ਸਮੁੱਚੀ ਅੰਤਰਰਾਸ਼ਟਰੀ ਫਾਊਂਡੇਸ਼ਨ ਦੀ ਕਾਰਜਕਾਰਨੀ ਦਾ ਐਲਾਨ ਕਰਾਂਗੇ।

                 ਇਸ ਸਮੇਂ ਡਾ: ਜਗਤਾਰ ਧੀਮਾਨ ਨੇ ਕਿਹਾ ਕਿ ਸਮੁੱਚੀ ਕਾਰਜਕਾਰਨੀ ਬਾਵਾ ਦੇ ਵਿਦੇਸ਼ ਦੌਰੇ ਪਹਿਲਾਂ ਗਠਿਤ ਕੀਤੀ ਜਾਵੇਗੀ ਅਤੇ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੀ ਬਾਵਾ ਕੈਨੇਡਾ ਅਤੇ ਅਮਰੀਕਾ ਵਿੱਚ 17 ਜੁਲਾਈ ਤੋਂ 11 ਅਗਸਤ ਤੱਕ ਰਹਿਣਗੇ ਜਦ ਕਿ ਉਹ 17 ਜੁਲਾਈ ਤੋਂ 25 ਜੁਲਾਈ ਤੱਕ ਵੈਨਕੁਵਰ ਕੈਨੇਡਾ ਅਤੇ 25 ਤੋਂ 5 ਅਗਸਤ ਤੱਕ ਟੋਰਾਂਟੋ ਕੈਨੇਡਾ ਉੱਥੇ ਹੋਰ ਸਮਾਗਮਾਂ ਦੇ ਨਾਲ ਜੋ ਅਸ਼ੋਕ ਬਾਵਾ, ਹੈਪੀ ਦਿਉਲ, ਬਿੰਦਰ ਗਰੇਵਾਲ ਬਣਾ ਰਹੇ ਹਨ, ਉਹ ਆਪਣੇ ਹਮ ਜਮਾਤੀ ਤਰਲੋਚਨ ਸਿੰਘ ਸੱਗੂ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਵੀ ਟੋਰੰਟੋ ਵਿਖੇ ਸ਼ਿਰਕਤ ਕਰਨਗੇ।

                 ਉਹਨਾਂ ਦੱਸਿਆ ਕਿ ਅਮਰੀਕਾ ਵਿੱਚ ਗੁਰਮੀਤ ਸਿੰਘ ਗਿੱਲ ਕੋਲ 5 ਅਗਸਤ ਤੋਂ 11 ਅਗਸਤ ਤੱਕ ਰਹਿਣਗੇ ਅਤੇ ਦਲਜੀਤ ਸਿੰਘ ਹਿੱਸੋਵਾਲ ਯੂ.ਐੱਸ.ਏ ਸਿਆਟਲ ਕੋਲ 21, 22 ਜੁਲਾਈ ਨੂੰ ਵੈਨਕੁਵਰ ਤੋਂ ਜਾਣਗੇ। ਉਹਨਾਂ ਦੱਸਿਆ ਕਿ ਉਪਰੋਕਤ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਤੋਂ ਇਲਾਵਾ ਸਮਾਜਿਕ ਸਮਾਗਮਾਂ ਵਿੱਚ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ” ਪੁਸਤਕ ਰਿਲੀਜ਼ ਕੀਤੀ ਜਾਵੇਗੀ ਜਿਸ ਦੀ ਸੰਪਾਦਨਾ ਡਾ: ਅਨੁਰਾਗ ਸਿੰਘ ਨੇ ਕੀਤੀ ਅਤੇ ਫੋਟੋ ਚਿੱਤਰ ਵਿਸ਼ਵ ਪ੍ਰਸਿੱਧ ਆਰਟਿਸਟ ਆਰ.ਐਮ. ਸਿੰਘ ਨੇ ਤਿਆਰ ਕੀਤੇ ਹਨ। ਉਹਨਾਂ ਕਿਹਾ ਕਿ ਇਹ ਪੁਸਤਕ ਪੰਜਾਬੀ ਵਿੱਚ ਵੀ ਤਿਆਰ ਕੀਤੀ ਜਾ ਰਹੀ ਹੈ ਜੋ ਉੱਥੇ ਇਤਿਹਾਸ ਨਾਲ ਪ੍ਰੇਮ ਕਰਨ ਵਾਲਿਆਂ ਨੂੰ ਵਿਸ਼ੇਸ਼ ਤੌਰ ‘ਤੇ ਦਿੱਤੀ ਜਾਵੇਗੀ।

                 ਇਸ ਸਮੇਂ ਅੰਮ੍ਰਿਤਪਾਲ ਸਿੰਘ ਸ਼ੰਕਰ ਨੇ ਦੱਸਿਆ ਕਿ 30 ਜੂਨ ਤੋਂ ਰੇਲਵੇ ਦੀ ਬੁਕਿੰਗ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਿਲਾਪ ਦਿਹਾੜਾ ਮਨਾਉਣ ਲਈ ਸ਼ੁਰੂ ਹੋ ਰਹੀ ਹੈ ਜੋ ਯਾਤਰਾ 30 ਅਗਸਤ ਤੋਂ ਹੋਵੇਗੀ ਅਤੇ ਵਾਪਸੀ 5 ਸਤੰਬਰ ਨੂੰ ਸ਼੍ਰੀ ਹਜੂਰ ਸਾਹਿਬ ਨਾਂਦੇੜ ਤੋਂ ਹੋਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleसोना, स्याही और क्रांति: इयोथी थास और ‘ओरु पैसा तमिलन’ जागरण
Next articleਲੁਧਿਆਣਾ ਜ਼ਿਲ੍ਹੇ ਵਿੱਚ ਧਰਤੀ ਹੇਠਲੇ ਪਾਣੀ ਦਾ ਘਟਦਾ ਪੱਧਰ