HOME ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਭਗਤ ਸੈਣ ਜੀ ਦਾ ਜਨਮ...

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

2

ਭਵਨ ਦੇ ਟਰਸਟੀ ਬਹਾਦਰ ਸਿੰਘ ਸਿੱਧੂ ਯੂ.ਐੱਸ.ਏ ਦਾ ਮੈਡਲ ਅਤੇ ਦੁਸ਼ਾਲਾ ਪਾ ਕੇ ਕੀਤਾ ਸਨਮਾਨ

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.)– ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਮਨਾਇਆ ਗਿਆ ਅਤੇ ਉਨ੍ਹਾਂ ਦੇ ਜੀਵਨ ਸੰਬੰਧੀ ਵਿਚਾਰਾਂ ਹੋਈਆਂ। ਇਸ ਸਮੇਂ ਬਾਵਾ ਨੇ ਦੱਸਿਆ ਕਿ ਭਗਤ ਸੈਣ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ ਅਤੇ ਸਾਨੂੰ ਸਭ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ‘ਚ ਧਾਰਨ ਕਰਨਾ ਚਾਹੀਦਾ ਹੈ।  ਇਸ ਉਪਰੰਤ ਇੱਕ ਵਿਚਾਰ ਗੋਸ਼ਟੀ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰਸਟ ਦੇ ਟਰਸਟੀ ਬਹਾਦਰ ਸਿੰਘ ਸਿੱਧੂ ਯੂ.ਐੱਸ.ਏ ਨੂੰ ਉਨ੍ਹਾਂ ਦੀ ਭਾਰਤ ਫੇਰੀ ਮੌਕੇ ਮੈਡਲ ਅਤੇ ਸ਼ਾਲ ਪਾ ਕੇ ਸਨਮਾਨ ਕਰਨ ਦੀ ਰਸਮ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਕਨਵੀਨਰ ਅੰਤਰਰਾਸ਼ਟਰੀ ਫਾਊਂਡੇਸ਼ਨ ਬਲਦੇਵ ਬਾਵਾ, ਫਾਊਂਡੇਸ਼ਨ ਦੇ ਪੰਜਾਬ ਦੇ ਪ੍ਰਧਾਨ ਕਰਨੈਲ ਸਿੰਘ ਗਿੱਲ, ਸਰਪੰਚ ਭਗਵੰਤ ਸਿੰਘ, ਨੀਰਜ ਬਾਵਾ ਅਤੇ ਪ੍ਰੋ. ਵਾਈਸ ਚਾਂਸਲਰ ਡਾ: ਜਗਤਾਰ ਧੀਮਾਨ ਨੇ ਨਿਭਾਈ। ਇਸ ਸਮੇਂ ਬਹਾਦਰ ਸਿੰਘ ਸਿੱਧੂ ਨੇ ਕਿਹਾ ਕਿ ਅਮਰੀਕਾ ਦੀ ਧਰਤੀ ‘ਤੇ ਮਹਾਨ ਯੋਧੇ, ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਯਾਦ ਕਰਨ ਵਿੱਚ ਬਾਵਾ ਦੀ ਅਗਵਾਈ ਵਿੱਚ ਸਾਰੀ ਟੀਮ ਨੇ ਮਿਲ ਕੇ ਕੰਮ ਕੀਤਾ। ਉਹਨਾਂ ਕਿਹਾ ਕਿ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ” ਪੁਸਤਕ ਸਿੱਖ ਇਤਿਹਾਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰਾਂ ਬਾਰੇ ਭਰਪੂਰ ਗਿਆਨ ਪ੍ਰਾਪਤ ਕਰਨ ਦਾ ਸੋਮਾ ਹੈ। ਉਹਨਾਂ ਇਸ ਸਮੇਂ ਉਹਨਾਂ ਨੂੰ ਦਿੱਤੇ ਸਨਮਾਨ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਸਮੇਂ ਸ਼੍ਰੀ ਬਾਵਾ, ਬਲਦੇਵ ਅਤੇ ਗਿੱਲ ਨੇ ਬਹਾਦਰ ਸਿੰਘ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਮਰੀਕਾ ਦੀ ਫਾਊਂਡੇਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਜੋ ਟਰਸਟੀ ਵੀ ਹਨ ਅਤੇ ਬਹਾਦਰ ਸਿੰਘ ਸਭ ਮਿਲ ਕੇ ਸਿੱਖ ਇਤਿਹਾਸ ਦੀ ਵਡਮੁੱਲੀ ਸੇਵਾ ਕਰਦੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article84 ਹਜ਼ਾਰ ਤੋਂ ਵੱਧ ਵਿਦਿਆਰਥੀ ਲੈਣਗੇ ਭਾਗ — 25 ਅਕਤੂਬਰ ਨੂੰ ਹੋਵੇਗੀ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਧਾਰਮਿਕ ਅਤੇ ਨੈਤਿਕ ਪ੍ਰੀਖਿਆ
Next articleਬਾਬਾ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ