HOME 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਉਤਸਵ ‘ਤੇ...

16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਉਤਸਵ ‘ਤੇ ਰਕਬਾ ਭਵਨ ਵਿਖੇ 21 ਸ਼ਖ਼ਸ਼ੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ- ਸਮਾਗਮ ਦੀਆਂ ਤਿਆਰੀਆਂ ਮੁਕੰਮਲ- ਬਾਵਾ

16

ਸਰਹਿੰਦ ਦੀ ਇੱਟ ਨਾਲ ਇੱਟ ਖੜਕਾਉਣ ਵਾਲੇ ਮਹਾਨ ਯੋਧੇ, ਜਰਨੈਲ ਦਾ ਜਨਮ ਉਤਸਵ ਹਰ ਕਿਸਾਨ ਘਰ ਦੇ ਬਨੇਰੇ ‘ਤੇ ਦੇਸੀ ਘਿਓ ਦਾ ਦੀਵਾ ਬਾਲ ਕੇ ਮਨਾਵੇ- ਗਿੱਲ

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.)-ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 355ਵਾਂ ਜਨਮ ਉਤਸਵ ਮਨਾਉਣ ਸੰਬੰਧੀ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਸਮੁੱਚੇ ਪ੍ਰਬੰਧਾਂ ਦੀ ਦੇਖ-ਰੇਖ ਲਈ ਮੀਟਿੰਗ ਹੋਈ ਜਿਸ ਵਿੱਚ ਕਰਨੈਲ ਸਿੰਘ ਗਿੱਲ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ, ਭਗਵੰਤ ਸਿੰਘ ਸਾਬਕਾ ਸਰਪੰਚ, ਲਵਲੀ ਚੌਧਰੀ, ਕਾਕੂ ਚੌਧਰੀ, ਪਵਨ ਗਰਗ, ਸੁੱਚਾ ਸਿੰਘ, ਲਵਜੋਤ ਸਿੰਘ, ਮਨਜਿੰਦਰ ਸਿੰਘ ਦਾਖਾ, ਸੁਖਦੇਵ ਸਿੰਘ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਸਮੇਂ ਸ਼੍ਰੀ ਬਾਵਾ ਨੇ ਦੱਸਿਆ ਕਿ ਮਹਾਨ ਤਪੱਸਵੀ, ਤੇਜੱਸਵੀ ਯੋਧੇ, ਜਰਨੈਲ, ਕਿਸਾਨੀ ਦੇ ਮੁਕਤੀਦਾਤਾ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਉਤਸਵ ‘ਤੇ 16 ਅਕਤੂਬਰ ਨੂੰ ਵੱਖ-ਵੱਖ ਵਰਗ ਨਾਲ ਸੰਬੰਧਿਤ 21 ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ-ਦਿਹਾੜਾ ਸਭ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਜਗੀਰਦਾਰੀ ਸਿਸਟਮ ਦਾ ਖਾਤਮਾ ਕਰਕੇ ਮੁਜਾਰਿਆਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਹੀ ਸਨ। ਇਸ ਸਮੇਂ ਕਰਨੈਲ ਸਿੰਘ ਗਿੱਲ ਨੇ ਕਿਹਾ ਕਿ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਗੌਰਵਮਈ ਇਤਿਹਾਸ ਰਚਣ ਵਾਲੇ ਮਹਾਨ ਸੂਰਬੀਰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ- ਦਿਹਾੜਾ ਹਰ ਕਿਸਾਨ ਨੂੰ ਆਪਣੇ ਘਰ ਦੇ ਬਨੇਰੇ ‘ਤੇ ਦੇਸੀ ਘਿਓ ਦਾ ਦੀਵਾ ਬਾਲ ਕੇ ਮਨਾਉਣਾ ਚਾਹੀਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਧਾਕੜ ਪੁਲਿਸ ਡੀਐਸਪੀ ਜਸ਼ਨਦੀਪ ਮਾਨ ਨੇ ਚਾਰਜ ਸੰਭਾਲਣ ਦੌਰਾਨ 191 ਪੇਟੀਆ ਸ਼ਰਾਬ ਦੀਆਂ ਬਰਾਮਦ ਕੀਤੀਆਂ
Next articleਆਰਕੀਟੈਕਟ ਐਸੋਸੀਏਸ਼ਨ ਡੇਰਾਬੱਸੀ ਨੇ ਹੜ ਪੀੜਤਾਂ ਲਈ 51000 ਰੁਪਏ ਦੀ ਕੀਤੀ ਮਦਦ