ਬਾਬਾ ਬੀਰ ਸਿੰਘ ਦੇ ਜਨਮ ਦਿਹਾੜੇ ਮੌਕੇ 3 ਰੋਜ਼ਾ ਸਮਾਗਮ ਸੰਪੰਨ ਜਨਮ ਦਿਹਾੜੇ ਦੇ ਸਮਾਗਮਾਂ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ

ਕਪੂਰਥਲਾ ,(ਸਮਾਜ ਵੀਕਲੀ) ( ਕੌੜਾ )– ਮਹਾਨ ਸ਼ਹੀਦ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਸੁਚੱਜੀ ਅਗਵਾਈ ਹੇਠ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਭਾਵਨਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ 14 ਸ੍ਰੀ ਅਖੰਡ ਪਾਠ ਸਾਹਿਬ ਜੀ  ਦੇ ਭੋਗ ਪਾਏ ਗਏ ਅਤੇ ਭਾਈ ਸਤਿੰਦਰਪਾਲ ਸਿੰਘ ਵੱਲੋਂ ਅਰਦਾਸ ਕੀਤੀ ਗਈ ਤੇ ਸਮਾਗਮ ਦੌਰਾਨ ਭਾਈ ਸਤਿੰਦਰਪਾਲ ਸਿੰਘ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਉਪਰੰਤ ਦੀਵਾਨ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੁੰਦਰ ਦੀਵਾਨ ਸਜਾਏ ਗਏ ਜਿਸ ਵਿਚ ਇਲਾਕੇ ਭਰ ਦੇ ਸੰਤ ਮਹਾਂਪੁਰਸ਼ ਤੇ ਹੋਰ ਸ਼ਖਸ਼ੀਅਤਾਂ ਜਿਨਾਂ ਵਿੱਚ ਸੰਤ ਬਾਬਾ ਲੀਡਰ ਸਿੰਘ ਗੁਰਸਰ ਸਾਹਿਬ ਸੈਫਲਾਬਾਦ ਵਾਲੇ ਸੰਤ ਬਾਬਾ ਜੈ ਸਿੰਘ ਡੇਰਾ ਬਾਬਾ ਸ੍ਰੀ ਚੰਦ ਜੀ ਮਹਿਮਦਵਾਲ, ਸੰਤ ਬਾਬਾ ਗੁਰਰਾਜਪਾਲ ਸਿੰਘ ਰਾਜ ਤੇ ਬਾਬਾ ਹਰਦੀਪ ਸਿੰਘ ਲਾਲੀ ਡੇਰਾ ਮਹਾਰਾਜ ਸਿੰਘ ਅੰਮ੍ਰਿਤਸਰ, ਸੰਤ ਬਾਬਾ ਗੁਰਦੇਵ ਸਿੰਘ ਗੱਗੋਬੂਹਾ ਵਾਲੇ , ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਸੱਜਣ ਸਿੰਘ ਚੀਮਾ ਤੇ ਹੋਰ ਸ਼ਖ਼ਸੀਅਤਾਂ ਸੰਗਤਾਂ ਦੇ ਸਨਮੁੱਖ ਹੋਈਆਂ। ਸਮਾਗਮ ਦੌਰਾਨ ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ ਠੱਟਾ, ਗਿਆਨੀ ਹਰਪਾਲ ਸਿੰਘ ਢੰਡ ਅਤੇ ਗਿਆਨੀ ਮਿਲਖਾ ਸਿੰਘ ਮੌਜੀ ਢਾਡੀ ਜਥਾ ਵੱਲੋਂ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜੀਵਨ ਨਾਲ ਸਬੰਧਤ ਵਾਰਾਂ ਗਾ ਕੇ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ । ਮਹਾਨ ਸ਼ਹੀਦ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਦੇ ਸਮਾਗਮ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਲਾਹਾ ਪ੍ਰਾਪਤ ਕੀਤਾ। ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਵੱਲੋਂ ਸੰਤ ਮਹਾਂਪੁਰਸ਼ ,ਪ੍ਰਮੁੱਖ ਸ਼ਖਸੀਅਤਾਂ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੀਆਂ ਸੰਗਤਾਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਸਮੁੱਚੀਆਂ ਸੰਗਤਾਂ ਨੂੰ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ ਤਿੰਨ ਰੋਜ਼ਾ ਸਮਾਗਮਾਂ ਸਮੇਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਾਹ ਪਕੌੜੇ, ਮਠਿਆਈਆਂ, ਮਾਲ ਪੂੜੇ, ਆਈਸਕ੍ਰੀਮ, ਫਰੂਟ ਤੇ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ। ਸਮਾਗਮ ਦੌਰਾਨ ਬਾਬਾ ਖੜਕ ਸਿੰਘ ਸੇਵਾ ਸੁਸਾਇਟੀ ਦੰਦੂਪੁਰ ਵੱਲੋਂ ਪਾਰਕਿੰਗ ਦੀ ਸੇਵਾ , ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਜੋੜਿਆ ਦੀ ਸੇਵਾ, ਬਾਬਾ ਕਰਤਾਰ ਸਿੰਘ ਕਲੱਬ ਵੱਲੋਂ ਸਟੇਜ ਸਜਾਉਣ ਦੀ ਸੇਵਾ ਕੀਤੀ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਨਸ਼ਿਆਂ ਦੇ ਖ਼ਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਨਸ਼ਿਆਂ ਨਾਲ ਸੰਬੰਧਿਤ ਕੋਈ ਵੀ ਸੂਚਨਾ ਲੋਕ ਪੁਲਿਸ ਨੂੰ ਜਰੂਰ ਦੇਣ- ਡੀ ਐਸ ਪੀ ਗਰੇਵਾਲ
Next articleਰੇਲ ਕੋਚ ਫੈਕਟਰੀ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਗਿਆ,ਇਸ ਸਾਲ ਆਰ ਸੀ ਐੱਫ ਨੂੰ ਕਈ ਨਵੇਂ ਪ੍ਰੋਜੈਕਟ ਸੌਂਪੇ ਗਏ ਹਨ