HOME ਬਾਬਾ ਬੀਰ ਸਿੰਘ ਨੌਰਾਗਾਬਾਦੀ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਰੋਹ ਆਯੋਜਿਤ

ਬਾਬਾ ਬੀਰ ਸਿੰਘ ਨੌਰਾਗਾਬਾਦੀ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਰੋਹ ਆਯੋਜਿਤ

8

ਕਪੂਰਥਲਾ,  (ਸਮਾਜ ਵੀਕਲੀ)   ( ਵਿਸੇ਼ਸ ਪ੍ਰਤੀਨਿਧ )- ਮਹਾਨ ਸ਼ਹੀਦ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ਵਿਖੇ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਨਵਾਂ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਭਾਵਨਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ ।  ਉਪਰੰਤ ਦੀਵਾਨ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੁੰਦਰ ਦੀਵਾਨ ਸਜਾਏ ਗਏ। ਸਮਾਗਮ ਦੌਰਾਨ ਪੰਥ ਪ੍ਰਸਿੱਧ ਭਾਈ ਅਵਤਾਰ ਸਿੰਘ ਦੂਲੋਵਾਲ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਬਾਬਾ ਬੀਰ ਸਿੰਘ ਜੀ ਦੇ ਜੀਵਨ ਸੰਬੰਧੀ ਕਵੀਸ਼ਰੀ ਨਾਲ ਸੰਗਤਾਂ ਨੂੰ  ਨਿਹਾਲ ਕੀਤਾ।। ਮਹਾਨ ਸ਼ਹੀਦ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਦੇ ਸਮਾਗਮ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਲਾਹਾ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸਰਵਣ ਸਿੰਘ ਚੰਦੀ ਵੱਲੋਂ ਬਾਖੂਬੀ ਨਿਭਾਈ ਗਈ। ਇਸ ਦੌਰਾਨ ਚਾਹ ਪਕੌੜਿਆਂ ਤੇ ਗੁਰੂ ਕੇ  ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਤੇ ਲਖਵਿੰਦਰ ਸਿੰਘ ਮਹਿਰੋਕ, ਹਰਜਿੰਦਰ ਸਿੰਘ ਪੰਚ, ਸਾਧੂ ਸਿੰਘ ਸਾਬਕਾ ਬੀ. ਪੀ. ਈ ਓ.,ਜਸਜੀਤ ਸਿੰਘ ਲੰਬੜਦਾਰ,ਕੁੰਵਰਦੀਪ ਸਿੰਘ,ਹਰਪ੍ਰੀਤ ਸਿੰਘ ਹੈਪੀ, ਬਲਵਿੰਦਰ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਜੋਸਨ, ਮਨਦੀਪ ਸਿੰਘ ਮਿੰਟੂ, ਸੁਖਵਿੰਦਰ ਸਿੰਘ ਮਹਿਰੋਕ, ਰਾਜਬੀਰ ਸਿੰਘ, ਕੇਵਲ ਸਿੰਘ ਫੌਜੀ, ਸੁਰਜੀਤ ਸਿੰਘ, ਗੁਰਸ਼ਰਨ ਸਿੰਘ ਨੰਬਰਦਾਰ,ਹਰਨੇਕ ਸਿੰਘ ਧੰਜੂ, ਭਿੰਦਰਪਾਲ, ਗੁਰਬਿੰਦਰਪਾਲ ਸਿੰਘ, ਲਖਵਿੰਦਰਪਾਲ ਸਿੰਘ, ਹਰਪ੍ਰੀਤ ਸਿੰਘ ਮੁੱਤੀ, ਕਮਲਜੀਤ ਸਿੰਘ,ਪਰਮਿੰਦਰ ਸਿੰਘ ਜੋਸਨ, ਮਲਕੀਤ ਸਿੰਘ ਆੜਤੀਆ,ਗੁਰਪ੍ਰੀਤ ਸਿੰਘ, ਤੇਜਿੰਦਰਪਾਲ ਸਿੰਘ,ਗੁਰਮੁਖ ਸਿੰਘ,ਦਾਰਾ ਸਿੰਘ ਪਟਵਾਰੀ,ਅਨਮੋਲਪਰੀਤ ਸਿੰਘ, ਦਵਿੰਦਰ ਸਿੰਘ ਆਦਿ ਹਾਜਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸੀ ਪੀ ਆਈ (ਐਮ) ਤਹਿਸੀਲ ਜਗਰਾਉ ਦਾ 23 ਵਾਂ ਡੈਲੀਗੇਟ ਇਜਲਾਸ ਹੋਇਆ
Next articleਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਨਿਯੁਕਤ: ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ