ਐਚ ਪੀ ਮਾਡਲ ਸਕੂਲ ਸੰਗੋਵਾਲ ਵਿਖੇ ਪੰਜਾਬੀ ਦਿਵਸ ਮਨਾਇਆ ਗਿਆ
ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ) – ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਅਸੋਸੀਏਸ਼ਨ ਆਪ ਪੰਜਾਬ ਦੇ ਸੱਦੇ ਇਲਾਕੇ ਦੇ ਨਾਮਵਰ ਸਕੂਲ ਐਚ.ਪੀ.ਮਾਡਲ ਸੀਨੀਅਰ ਸੈਕੈਂਡਰੀ ਸਕੂਲ ਸੰਗੋਵਾਲ ਵੱਲੋਂ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰੈਜੀਡੈਂਟ ਹਰਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਮੈਡਮ ਸੰਦੀਪ ਕੌਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿੱਚ ਸਕੂਲ ਆਏ ਅਤੇ ਸਾਰੇ ਵਿਦਿਆਰਥੀਆਂ ਨੇ ਇੱਕ ਪੰਨਾ ਗੁਰਮੁਖੀ ਲਿਪੀ ਦਾ ਸੁੰਦਰ ਲਿਖਾਈ ਵਿੱਚ ਲਿਖਿਆ । ਇਸੇ ਤਰ੍ਹਾਂ ਛੇਵੀਂ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ, ਨਿਬੰਧ ਲੇਖਣ, ਕਹਾਣੀ ਰਚਨਾ, ਭਾਸਣ ਮੁਕਾਬਲਾ ਅਤੇ ਪੰਜਾਬੀ ਭਾਸ਼ਾ ਵਿੱਚ ਅੱਖਰਕਾਰੀ ਮੁਕਾਬਲੇ ਵਿੱਚ ਹਿੱਸਾ ਲਿਆ। ਇਸ ਤੋਂ ਇਲਾਵਾ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਸ਼ਬਦ ਜੋੜ ਮੁਕਾਬਲਾ, ਬੋਲ ਲਿਖਤ, ਸਵਾਲ ਜਵਾਬ ਮੁਕਾਬਲਾ ਅਤੇ ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਮੁਕਾਬਲੇ ਵਿੱਚ ਹਿੱਸਾ ਲਿਆ ਤੇ ਵਾਹ ਵਾਹ ਖੱਟੀ। ਸਕੂਲ ਮਨੈਜਮੈਟ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਮਾਣਯੋਗ ਡਾ: ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਵਿਸ਼ੇਸ਼ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਜਿਸ ਤਹਿਤ ਪੰਜਾਬ ਦੀਆਂ ਸਮੂਹ ਸਿੱਖਿਅਕ ਸੰਸਥਾਵਾਂ ਸਕੂਲ ਅਤੇ ਕਾਲਜ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਕਰਨਗੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



