HOME ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੰਗਤਾਂ ਨੂੰ ਸੇਵਾ...

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੰਗਤਾਂ ਨੂੰ ਸੇਵਾ ਲਈ ਕੀਤੇ ਨਵੇਂ ਹੁਕਮ

18
 ਕਪੂਰਥਲਾ, (ਸਮਾਜ ਵੀਕਲੀ)  (ਕੌੜਾ)– ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ  ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਤਲਵੰਡੀ ਰੋਡ ਤੇ ਬਣੇ ਸਤਿਸੰਗ ਘਰ ਵਿਚ ਆਪਣੀਆਂ ਸੰਗਤਾਂ ਨੂੰ ਦਰਸ਼ਨ ਦੇਣ ਲਈ ਪੁੱਜੇ । ਹਲਕਾ ਸ਼ਾਹਕੋਟ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਤੇ ਹੋਰ ਪਿੰਡਾਂ ਵਿਚ ਹੜ੍ਹ ਨਾਲ ਹੋਏ ਨੁਕਸਾਨ ਕਾਰਨ ਬਾਬਾ ਜੀ ਇੱਥੇ ਪੁੱਜੇ ਤੇ ਆਪਣੇ ਸਮੂਹ ਪੈਰੋਕਾਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਕਰਨ ਦੀ ਅਪੀਲ ਕੀਤੀ । ਸੁਲਤਾਨਪੁਰ ਲੋਧੀ ਪੁੱਜਣ ਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਹਲਕਾ ਸੁਲਤਾਨਪੁਰ ਲੋਧੀ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਨਿੱਘਾ ਸਵਾਗਤ ਕੀਤਾ ਤੇ ਜੀ ਆਇਆਂ ਕਿਹਾ । ਦੱਸਣਯੋਗ ਹੈ ਕਿ ਡੇਰਾ ਬਿਆਸ ਮੁਖੀ ਹੜ੍ਹ  ਪ੍ਰਭਾਵਿਤ ਇਲਾਕਿਆਂ ਵਿੱਚ ਖੁਦ ਜਾ ਕੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੀ ਜਾ ਰਹੀ ਸੇਵਾ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੇ ਕਈ ਸਤਿਸੰਗ ਭਵਨਾਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੰਡਣ ਲਈ ਰਾਹਤ ਸਮੱਗਰੀ ਪੈਕ ਕੀਤੀ ਜਾ ਰਹੀ ਹੈ । ਸੁਲਤਾਨਪੁਰ ਲੋਧੀ ਵਿਖੇ ਪੁੱਜ ਕੇ ਉਨ੍ਹਾਂ ਆਪਣੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਦਰਸ਼ਨ ਦਿੱਤੇ । ਉਨ੍ਹਾਂ ਪ੍ਰਸ਼ਾਸਨ ਵੱਲੋਂ ਆ ਰਹੀ ਮੰਗ ਸਬੰਧੀ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ। ਬੀਤੀ ਰਾਤ ਤੋਂ ਹੀ ਉਨ੍ਹਾਂ ਨੇ ਪੈਰੋਕਾਰਾਂ ਵੱਲੋਂ ਸੁਲਤਾਨਪੁਰ ਲੋਧੀ ਦੀਆਂ ਜਿਨ੍ਹਾਂ ਸੜਕਾਂ ਤੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀਆਂ ਗੱਡੀਆਂ ਲੰਘਣੀਆਂ ਸਨ , ਉਨ੍ਹਾਂ ਦੇ ਖੱਡੇ ਪੂਰਨ ਤੇ ਪੱਧਰਾ ਕਰਨ ਦੀ ਸੇਵਾ ਕੀਤੀ ਗਈ ਸੀ ।  ਡੇਰੇ ਵਿਚ ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਕੁਦਰਤੀ ਆਫ਼ਤ ਨੂੰ ਦੂਰ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਹੜ੍ਹ ਦੀ ਕੁਦਰਤੀ ਕਰੂਪੀ ਸਮੇ ਸਾਨੂੰ ਸਾਰਿਆਂ ਨੂੰ ਮਿਲ ਕੇ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਤੁਹਾਨੂੰ ਸੇਵਾ ਲਈ ਬੁਲਾਇਆ ਜਾਂਦਾ ਹੈ, ਇੱਥੋਂ ਕਿਤੇ ਵੀ ਜੇਕਰ ਤੁਹਾਨੂੰ ਲੱਗਦਾ ਹੈ ਕਿ ਨੇੜਲੇ ਖੇਤਰ ਵਿੱਚ ਸੇਵਾ ਦੀ ਲੋੜ ਹੈ ਤਾਂ ਉੱਥੇ ਜਾਓ ਅਤੇ ਨਿਰਸਵਾਰਥ ਸੇਵਾ ਕਰੋ । ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ ਸੁਲਤਾਨਪੁਰ ਲੋਧੀ ਨੇ ਵੀ ਉਨ੍ਹਾਂ ਨਾਲ ਡਟ ਕੇ ਸਹਿਯੋਗ ਕਰਨ ਦਾ ਭਰੋਸਾ ਦਿੱਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleनरेंद्र मोदी गलत हैं – मोहन भागवत ने सामाजिक समरसता के लिए काम नहीं किया
Next article‘ਭਾਰਤ ਅਤੇ ਚੀਨ ‘ਤੇ 100% ਟੈਰਿਫ ਲਗਾਓ’, ਰਾਸ਼ਟਰਪਤੀ ਟਰੰਪ ਨੇ ਯੂਰਪੀ ਸੰਘ ਤੋਂ ਬਾਅਦ ਹੁਣ G7 ਦੇਸ਼ਾਂ ਨਾਲ ਗੱਲ ਕੀਤੀ