ਵਿਦੇਸ਼ ਵਿੱਚ ਸਿੱਖ ਸੰਗਤਾਂ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਮਜ਼ਬੂਤ ਹੋਣ- ਬਾਬਾ ਹਰਨਾਮ ਸਿੰਘ ਖਾਲਸਾ
ਲੰਡਨ,23 ਸਤੰਬਰ (ਰਾਜਵੀਰ ਸਮਰਾ)- ਗੁਰਦੁਆਰਾ ਸਿੰਘ ਸਭਾ ਸਾਊਥਾਲ ,(ਯੂ ਕੇ) ਵਿਖੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਤੇ ਗਿਆਨੀ ਸਾਹਿਬ ਸਿੰਘ ਆਪਣੇ ਇੰਗਲੈਂਡ ਦੌਰੇ ਦੌਰਾਨ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ।ਇਸ ਦੌਰਾਨ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।ਇਸ ਦੌਰਾਨ ਬਾਬਾ ਹਰਨਾਮ ਸਿੰਘ ਖਾਲਸਾ ਨੇ ਜਿੱਥੇ ਗਿਆਨੀ ਸਾਹਿਬ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਥੇ ਹੀ ਉਨ੍ਹਾਂ ਇਸ ਦੌਰਾਨ
ਵਿਦੇਸ਼ ਵਿੱਚ ਸਿੱਖ ਸੰਗਤਾਂ ਨੂੰ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਮਜ਼ਬੂਤ ਹੋਣ ਦਾ ਸੁਨੇਹਾ ਦਿੱਤਾ। ਉਹਨਾਂ ਇਸ ਦੌਰਾਨ
ਮਹਾਰਾਜਾ ਰਣਜੀਤ ਸਿੰਘ ਦੇ ਰਾਜ ਬਾਰੇ ਵਿਸ਼ੇਸ਼ ਰੋਸ਼ਨੀ ਪਾਈ। ਉਹਨਾਂ ਨੇ ਵਿਦੇਸ਼ਾਂ ਵਿੱਚ ਰਹਿ ਰਹੀ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਲਈ ਪ੍ਰਵਾਸੀ ਭਾਰਤੀਆਂ ਨੂੰ ਖ਼ਾਸ ਅਪੀਲ ਕੀਤੀ।ਇਸ ਦੌਰਾਨ ਜਿੱਥੇ ਵੱਡੀ ਗਿਣਤੀ ਵਿੱਚ ਯੂ ਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ । ਉਥੇ ਹੀ ਹਿੰਮਤ ਸਿੰਘ ਸੋਹੀ , ਹਰਮੀਤ ਸਿੰਘ ਗਿੱਲ ਜਨਰਲ ਸਕੱਤਰ, ਕੁਲਵੰਤ ਸਿੰਘ ਭਿੰਡਰ ਤੇ ਸਮੂਹ ਪ੍ਰਬੰਧਕ ਗੁਰਦੁਆਰਾ ਕਮੇਟੀ ਸਿੰਘ ਸਭਾ ਸਾਊਥਾਲ ,(ਯੂ ਕੇ) ਨੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਤੇ ਗਿਆਨੀ ਸਾਹਿਬ ਸਿੰਘ ਨੂੰ ਸਿਰੋਪਾਓ ਤੇ ਸਿੱਖ ਰਾਜ ਦਾ ਸਿੱਕਾ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly