ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤਾਂ ਨੂੰ 14 ਅਪ੍ਰੈਲ ਨੂੰ ਤੋੜਨ ਦੇ ਗੁਰਪੰਤ ਪੰਨੂੰ ਦੇ ਬਿਆਨ ਦੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ:- ਡਾਕਟਰ ਕਟਾਰੀਆ।

ਨਵਾਂਸ਼ਹਿਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਮੀਤ ਪ੍ਰਧਾਨ ਡਾਕਟਰ ਬਲਵੀਰ ਗਰਚਾ, ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਫਿਲੋਰ ਦੇ ਨੰਗਲ ਪਿੰਡ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਤੇ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨੀ ਨਾਅਰੇ ਲਿਖੇ ਗਏ ਇਸ ਦੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਘੋਰ ਨਿੰਦਾ ਕਰਦੀ ਹੈ।ਇਸ ਕਾਂਡ ਦੀ ਜ਼ਿੰਮੇਵਾਰੀ ਵਿਦੇਸ਼ ਵਿੱਚ ਰਹਿੰਦੇ ਗੁਰਪੰਤ ਪੰਨੂੰ ਨੇ ਲਈ ਹੈ।ਉਸ ਨੇ ਇਹ ਐਲਾਨ ਕੀਤਾ ਹੈ ਕਿ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਤੇ ਉਨ੍ਹਾਂ ਦੇ ਹਰ ਜਗ੍ਹਾ ਲੱਗੇ ਬੁੱਤਾਂ ਨੂੰ ਤੋੜਨ ਲਈ ਆਪਣੇ ਸਾਥੀਆਂ ਨੂੰ ਕਿਹਾ ਹੈ।ਗੁਰਪੰਤ ਪੰਨੂੰ ਦਾ ਇਹ ਬਿਆਨ ਪੰਜਾਬ ਦੇ ਮਾਹੋਲ ਨੂੰ ਵਿਗਾੜਨ ਵਾਲਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਖਰਾਬ ਕਰਨ ਵਾਲਾ ਹੈ। ਸਾਨੂੰ ਸਾਰੇ ਪੰਜਾਬ ਵਾਸੀਆਂ ਨੂੰ ਇਸ ਤਰ੍ਹਾਂ ਦੇ ਲੋਕਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਗੁਰਪੰਤ ਪੰਨੂੰ ਨੂੰ ਗ੍ਰਿਫ਼ਤਾਰ ਕਰਕੇ ਉਸ ਤੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ਼ ਕੀਤਾ ਜਾਵੇ। ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ, ਜ਼ਿਲ੍ਹਾ ਆਰਗੇਨਾਈਜ਼ਿਰ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ ਅਤੇ ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਬਲਾਕ ਪੱਧਰ ਤੇ ਮਨਾਇਆ ਜਾਵੇਗਾ ।ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਬਲਾਕ ਸੜੋਆ ਵਲੋਂ ਡਾਕਟਰ ਜਸਵੀਰ ਸਿੰਘ ਗੜ੍ਹੀ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਨਾਮਜ਼ਦ ਕੀਤਾ ਗਿਆ ਜਿਸ ਦਾ ਮੀਟਿੰਗ ਦੌਰਾਨ ਭਰਵਾਂ ਸਵਾਗਤ ਕੀਤਾ ਗਿਆ।ਇਸ ਸਮੇਂ ਡਾਕਟਰ ਅਨੂੰਪਿੰਦਰ ਸਿੰਘ, ਡਾਕਟਰ ਅਮ੍ਰਿਤ ਲਾਲ ਫਰਾਲਾ, ਡਾਕਟਰ ਜਤਿੰਦਰ ਸਹਿਗਲ, ਡਾਕਟਰ ਸਤਨਾਮ ਸਿੰਘ ਬਾਜ਼ੀਦ ਪੁਰ, ਡਾਕਟਰ ਪਰਮਜੀਤ ਬੱਧਣ ਅਤੇ ਡਾਕਟਰ ਜਸਵੀਰ ਸਿੰਘ ਗੜ੍ਹੀ ਆਦਿ ਮੈਂਬਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕੈਂਪ ਦਾ 166 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
Next articleਸਰਕਾਰਾ ਕੋਲੋਂ ਮੰਗਾਂ ਮਨਵਾਉਣ ਲਈ ਸਘੰਰਸ਼ ਤੇਜ ਕੀਤਾ ਜਾਵੇਗਾ- ਕਸ਼ਮੀਰ ਸਿੰਘ ਪੰਨੂ