ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਬਲਾਕ ਨਵਾਂਸ਼ਹਿਰ ਦੇ ਸਮੂਹ ਮੈਂਬਰਾਂ ਵੱਲੋਂ ਬਲਾਕ ਪ੍ਰਧਾਨ ਡਾਕਟਰ ਪਰਮਜੀਤ ਬੱਧਣ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਦੀ ਅਗਵਾਈ ਵਿੱਚ ਨਵਾਂਸ਼ਹਿਰ ਵਿਖੇ ਵਿਸ਼ਵ ਰਤਨ, ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 134ਵੇਂ ਜਨਮ ਦਿਨ ਤੇ ਉਨ੍ਹਾਂ ਦੇ ਬੁੱਤ ਤੇ ਹਾਰ ਮਾਲ਼ਾ ਪਹਿਨਾਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਇਸ ਸਮੇਂ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ ਸ਼ਾਮਲ ਹੋਏ। ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ, ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਅਤੇ ਬਲਾਕ ਪ੍ਰਧਾਨ ਡਾਕਟਰ ਪਰਮਜੀਤ ਬੱਧਣ ਨੇ ਇਸ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਨਾਮ ਰਹਿੰਦੀ ਦੁਨੀਆਂ ਤੱਕ ਸੂਰਜ ਵਾਂਗ ਚਮਕਦਾ ਰਹੇਗਾ। ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਸਿਰਫ਼ ਦਲਿਤਾਂ ਦੇ ਹੀ ਮਸੀਹਾ ਨਹੀਂ ਉਹ ਹਰ ਦੱਬੇ ਕੁੱਚਲੇ ਗ਼ਰੀਬ ਲੋਕਾਂ ਦੇ ਖ਼ਾਸ ਕਰਕੇ ਇਸਤਰੀ ਜਾਤੀ ਦੇ ਮਸੀਹਾ ਸਨ। ਦੇਸ਼ ਦੇ ਹਰ ਨਾਗਰਿਕ ਦੇ ਮਸੀਹਾ ਸਨ ਜਿਨ੍ਹਾਂ ਨੂੰ ਦੇਸ਼ ਦੇ ਸੰਵਿਧਾਨ ਵਿੱਚ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ। ਦੇਸ਼ ਤੋਂ ਬਾਹਰ ਬੈਠੇ ਕੁਝ ਸ਼ਰਾਰਤੀ ਅਨਸਰ ਬਾਬਾ ਸਾਹਿਬ ਵਾਰੇ ਅਪਮਾਨਜਨਕ ਟਿੱਪਣੀਆਂ ਕਰਕੇ ਸਾਡੇ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ। ਸਾਨੂੰ ਪੰਜਾਬ ਵਾਸੀਆਂ ਨੂੰ ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ। ਇਸ ਸਮੇਂ ਉਨ੍ਹਾਂ ਇਹ ਵੀ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਇੱਕ ਇਹੋ ਜਿਹੀ ਜਥੇਬੰਦੀ ਹੈ ਜੋ ਬਾਬਾ ਸਾਹਿਬ ਜੀ ਦੇ ਨਾਅਰੇ ਪੜ੍ਹੋ,ਜੁੜ੍ਹੋ ਅਤੇ ਸੰਘਰਸ਼ ਕਰੋ ਤੇ ਡੱਟ ਕੇ ਪਹਿਰਾ ਦਿੰਦੀ ਹੈ।ਇਸ ਸਮੇਂ ਬਲਾਕ ਚੇਅਰਮੈਨ ਡਾਕਟਰ ਦਿਲਬਾਗ ਸਿੰਘ, ਬਲਾਕ ਜਨਰਲ ਸਕੱਤਰ ਡਾਕਟਰ ਮਨਜਿੰਦਰ ਬੰਗਾ, ਬਲਾਕ ਕੈਸ਼ੀਅਰ ਡਾਕਟਰ ਬਲਵਿੰਦਰ ਬੈਂਸ, ਬਲਾਕ ਵਾਇਸ ਚੇਅਰਮੈਨ ਡਾਕਟਰ ਤਰਸੇਮ ਸਲੋਹ, ਡਾਕਟਰ ਰੋਸ਼ਨ ਲਾਲ, ਡਾਕਟਰ ਰਾਮ ਕਪੂਰ, ਡਾਕਟਰ ਮਨਜੀਤ ਕੌਰ, ਡਾਕਟਰ ਇੰਦਰਜੀਤ, ਡਾਕਟਰ ਹਰਮਨ ਸਿੰਘ, ਡਾਕਟਰ ਕੇਸਰ ਰਾਮ, ਡਾਕਟਰ ਅਮਰਜੀਤ ਜੱਬੋਵਾਲ, ਡਾਕਟਰ ਸੰਤੋਖ਼, ਡਾਕਟਰ ਅਮਰਜੀਤ ਕਰੀਮਪੁਰ, ਡਾਕਟਰ ਰੰਜੀਤ ਸਿੰਘ, ਡਾਕਟਰ ਚੰਦਨ ਸ਼ਾਹ, ਡਾਕਟਰ ਨਿਰਮਲ ਖਾਨਪੁਰ, ਡਾਕਟਰ ਦਲਵੀਰ ਵਿਰਦੀ, ਡਾਕਟਰ ਤਜਿੰਦਰਪਾਲ ਸਿੰਘ, ਡਾਕਟਰ ਸੰਦੀਪ ਮੱਟੂ , ਡਾਕਟਰ ਏ ਬੀ ਅਰੌੜਾ, ਡਾਕਟਰ ਜੁਗਿੰਦਰ ਬਰਨਾਲਾ, ਡਾਕਟਰ ਸੋਢੀ ਚੁੰਬਰ ਅਤੇ ਡਾਕਟਰ ਪ੍ਰਵੀਨ ਕਾਹਮਾ ਆਦਿ ਮੈਂਬਰ ਹਾਜ਼ਰ ਸਨ।
ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਨਾਮ ਇਤਿਹਾਸ ਦੇ ਪੰਨਿਆਂ ਤੇ ਸੁਨਿਹਰੀ ਹਰਫ਼ਾਂ ਵਿਚ ਦਰਜ ਹੈ ਜੋ ਰਹਿੰਦੀ ਦੁਨੀਆਂ ਤੱਕ ਰਹੇਗਾ :- ਡਾਕਟਰ ਜੈਨਪੁਰ, ਡਾਕਟਰ ਪ੍ਰੇਮ ਸਲੋਹ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj