(ਸਮਾਜ ਵੀਕਲੀ) ਬੀਤੇ ਦਿਨੀਂ ਦੇਰ ਰਾਤ ਪਿੰਡ ਭਬਿਆਣਾ ਵਿਧਾਨ ਸਭਾ ਫਗਵਾੜਾ ਜ਼ਿਲਾ ਕਪੂਰਥਲਾ ਵਿਖੇ ਭਾਰਤ ਦੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 134ਵਾਂ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਬੁਲਾਰੇ ਵਜੋਂ ਸ. ਅਮਨਦੀਪ ਸਿੰਘ ਸਿੱਧੂ ਬਾੜੀਆਂ ਕਲਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਬਾਬਾ ਸਾਹਿਬ ਅੰਬੇਡਕਰ ਜੀ ਦੀ ਪ੍ਰਤਿਮਾ ਅੱਗੇ ਨਮਨ ਕੀਤਾ ਗਿਆ ਤੇ ਫੁੱਲ ਮਾਲਾ ਅਰਪਿਤ ਕੀਤੀ ਗਈ। ਉਪਰੰਤ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਮਿਸ਼ਨ ਅਤੇ ਜੀਵਨ ਅਤੇ ਮਿਸ਼ਨ ਨੂੰ ਸਮਰਪਿਤ ਗਾਇਕ ਬਲਵਿੰਦਰ ਬਿੱਟੂ ਗੀਤ ਪੇਸ਼ ਕੀਤੇ ਅਤੇ ਮੁੱਖ ਬੁਲਾਰੇ ਵਜੋਂ ਆਏ ਸਰਦਾਰ ਅਮਨਦੀਪ ਸਿੰਘ ਸਿੱਧੂ ਬਾੜੀਆਂ ਨੇ ਬਾਬਾ ਸਾਹਿਬ ਅੰਬੇਡਕਰ ਦੇ ਜੀਵਨ ਅਤੇ ਸੰਘਰਸ਼ ਪ੍ਰਤੀ ਚਰਨਾ ਪਾਇਆ। ਇਸ ਮੌਕੇ ਪਿੰਡ ਦੇ ਬੱਚਿਆਂ ਅਤੇ ਸਮੂਹ ਨਗਰ ਨਿਵਾਸੀਆਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲਿਆ ਅਤੇ ਪਿੰਡ ਵਾਸੀਆਂ ਨੇ ਪ੍ਰਣ ਕੀਤਾ ਕਿ ਅਸੀਂ ਬਾਬਾ ਸਾਹਿਬ ਅੰਬੇਡਕਰ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਾਂਗੇ। ਇਸ ਮੌਕੇ ਰਾਜ਼ੇਸ਼ ਭਬਿਆਣਾ, ਲਾਡੀ ਡਮੇਲੀ ਅਤੇ ਪ੍ਰਦੀਪ ਕੁਮਾਰ ਸਿੱਧੂ ਬਾੜੀਆਂ, ਸ੍ਰੀ ਤਰਲੋਚਨ ਸ਼ਰੀਫ ਜੀ ਬਾੜੀਆਂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਕੂਲ ਵਿੱਚੋਂ ਅੱਬਲ ਆਏ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਉਸ ਮੌਕੇ ਦੀਆਂ ਤਸਵੀਰਾਂ।
#Live telecast