ਰੋਪੜ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਰੋਪੜ ਦੇ ਨੌਜਵਾਨ ਆਗੂ ਗੋਲਡੀ ਪੁਰਖਾਲੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਰਾਸ਼ਟਰਪਤੀ ਮਾਨਯੋਗ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਬੇਨਤੀ ਕੀਤੀ ਕਿ 26 ਜਨਵਰੀ 2025 ਨੂੰ 77ਵੇਂ ਗਣਤੰਤਰ ਦਿਵਸ ਤੇ ਦਿੱਲੀ ਅਤੇ ਸਾਰੇ ਸੂਬਿਆਂ ਵਿੱਚ ਸੱਭਿਆਚਾਰਕ ਝਾਕੀਆਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਸਾਰੀਆਂ ਝਾਕੀਆਂ ਵਿੱਚ ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਜੀ ਦੀ ਝਾਕੀ ਜਰੂਰ ਕੱਢੀ ਜਾਵੇ। ਉਨ੍ਹਾਂ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਵਿੱਚ ਵੀ ਜਿਲ੍ਹਾ ਹੈਡਕੁਆਟਰਾਂ ਤੇ ਕੱਢੀਆਂ ਜਾ ਰਹੀਆਂ ਝਾਕੀਆਂ ਵਿੱਚ ਬਾਬਾ ਸਾਹਿਬ ਅੰਬੇਡਕਰ ਜੀ ਦੀ ਝਾਕੀ ਵੀ ਪ੍ਰਮੁੱਖਤਾ ਵਿੱਚ ਕੱਢੀ ਜਾਵੇ।ਕਿਉਂਕਿ ਬਾਬਾ ਸਾਹਿਬ ਅੰਬੇਡਕਰ ਜੀ ਨੇ ਬੜੀ ਸਿੱਦਤ ਨਾਲ ਦੋ ਸਾਲ ਗਿਆਰਾਂ ਮਹੀਨੇ ਅਠਾਰਾਂ ਦਿਨ ਦੀ ਮਿਹਨਤ ਨਾਲ ਹੀ ਭਾਰਤੀ ਸੰਵਿਧਾਨ ਅਮਲੀ ਰੂਪ ਧਾਰਨ ਕਰ ਸਕਿਆ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj