ਸਮਰਪਿਤ ਅੰਬੇਡਕਰੀ ਹੰਸ ਰਾਜ ਸਾਂਪਲਾ ਯੂਕੇ ਹੋਣਗੇ ਮੁੱਖ ਮਹਿਮਾਨ ਅਤੇ ਪ੍ਰੋਫੈਸਰ ਜਗਮੋਹਨ ਸਿੰਘ ਵਿਸ਼ੇਸ਼ ਮਹਿਮਾਨ

ਜਲੰਧਰ (ਸਮਾਜ ਵੀਕਲੀ) ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਮਿਸ਼ਨ ਸੁਸਾਇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਚਰਨ ਦਾਸ ਸੰਧੂ ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ ਵਿਖੇ ਹੋਈ। ਮੀਟਿੰਗ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 134ਵਾਂ ਜਨਮ ਦਿਵਸ ਬੜੀ ਧੂਮ-ਧਾਮ ਨਾਲ ਸ਼ਰਧਾ ਪੂਰਵਕ ਇਤਿਹਾਸਿਕ ਸਥਾਨ ਅੰਬੇਡਕਰ ਭਵਨ, ਡਾ. ਅੰਬੇਡਕਰ ਮਾਰਗ, ਜਲੰਧਰ ਵਿਖੇ ਵਿਸ਼ਾਲ ਪੱਧਰ ਤੇ ਮਨਾਉਣ ਦੇ ਸਬੰਧ ਵਿੱਚ ਚਰਚਾ ਕੀਤੀ ਗਈ। ਭਾਰਦਵਾਜ ਨੇ ਕਿਹਾ ਸ੍ਰੀ ਹੰਸ ਰਾਜ ਸਾਂਪਲਾ ਯੂਕੇ ਸਮਾਗਮ ਦੇ ਮੁੱਖ ਮਹਿਮਾਨ ਅਤੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋਫੈਸਰ ਜਗਮੋਹਨ ਸਿੰਘ ਹੋਣਗੇ ਵਿਸ਼ੇਸ਼ ਮਹਿਮਾਨ। ਇਨ੍ਹਾਂ ਤੋਂ ਇਲਾਵਾ ਸ੍ਰੀ ਸੋਹਨ ਲਾਲ ਸਾਬਕਾ ਡੀਪੀਆਈ (ਕਾਲਜਾਂ) ਅਤੇ ਚੇਅਰਮੈਨ ਅੰਬੇਡਕਰ ਭਵਨ ਟਰੱਸਟ, ਡਾ. ਜੀ. ਸੀ. ਕੌਲ, ਜਨਰਲ ਸਕੱਤਰ ਅੰਬੇਡਕਰ ਭਵਨ ਟਰੱਸਟ ਅਤੇ ਸਾਬਕਾ ਮੁਖੀ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ, ਡੀਏਵੀ ਕਾਲਜ ਜਲੰਧਰ, ਪ੍ਰੋਫੈਸਰ ਬਲਬੀਰ, ਵਾਈਸ ਪ੍ਰੈਸੀਡੈਂਟ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਅਤੇ ਸਾਬਕਾ ਮੁਖੀ ਪੋਸਟ ਗ੍ਰੈਜੂਏਟ ਪੋਲੀਟੀਕਲ ਸਾਇੰਸ ਵਿਭਾਗ, ਦੁਆਬਾ ਕਾਲਜ ਜਲੰਧਰ ਅਤੇ ਐਡਵੋਕੇਟ ਕੁਲਦੀਪ ਭੱਟੀ, ਸੂਬਾ ਪ੍ਰਧਾਨ ਆਲ ਇੰਡੀਆ ਸਮਤਾ ਸੈਨਿਕ ਦਲ ਪੰਜਾਬ ਯੂਨਿਟ ਬਾਬਾ ਸਾਹਿਬ ਦੇ ਮਿਸ਼ਨ ਤੇ ਆਪਣੇ ਵਿਚਾਰ ਪੇਸ਼ ਕਰਨਗੇ। ਸਕੂਲਾਂ ਦੇ ਬੱਚੇ ਆਪਣੇ ਭਾਸ਼ਣ ਅਤੇ ਮਿਸ਼ਨਰੀ ਕਵਿਤਾਵਾਂ ਪੇਸ਼ ਕਰਨਗੇ। ਸਮਾਗਮ ਦੌਰਾਨ ਸਮਰਪਿਤ ਅੰਬੇਡਕਰੀ ਸ੍ਰੀ ਹੰਸਰਾਜ ਸਾਂਪਲਾ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਸੀਤੋ ਜਸਲ ਸਾਂਪਲਾ ਦੁਆਰਾ ਸਪੋਂਸਰਡ ਬਾਬਾ ਸਾਹਿਬ ਦੇ ਆਲੀ ਸ਼ਾਨ ਬੁੱਤ ਦਾ ਉਦਘਾਟਨ ਵੀ ਉਨ੍ਹਾਂ ਦੁਆਰਾ ਕੀਤਾ ਜਾਵੇਗਾ। ਇਸ ਪ੍ਰੋਜੈਕਟ ਵਿੱਚ ਡਾ. ਹਰਬੰਸ ਵਿਰਦੀ ਲੰਡਨ ਯੂਕੇ ਦਾ ਵਿਸ਼ੇਸ਼ ਯੋਗਦਾਨ ਹੈ। ਸਮਾਗਮ ਨੂੰ ਅੰਬੇਡਕਰ ਭਵਨ ਟਰੱਸਟ ਅਤੇ ਆਲ ਇੰਡੀਆ ਸਮਤਾ ਸੈਨਿਕ ਦਲ ਪੰਜਾਬ ਯੂਨਿਟ ਦਾ ਸਹਿਯੋਗ ਪ੍ਰਾਪਤ ਹੈ। ਬਲਦੇਵ ਭਾਰਦਵਾਜ ਨੇ ਕਿਹਾ ਕਿ ਅੰਬੇਡਕਰ ਮਿਸ਼ਨ ਸੁਸਾਇਟੀ ਸਭ ਨੂੰ ਅਪੀਲ ਕਰਦੀ ਹੈ ਕਿ 14 ਅਪ੍ਰੈਲ ਨੂੰ ਅੰਬੇਡਕਰ ਭਵਨ, ਡਾ. ਅੰਬੇਡਕਰ ਮਾਰਗ, ਜਲੰਧਰ ਵਿਖੇ ਆ ਕੇ ਇਸ ਵਿਸ਼ੇਸ਼ ਈਵੈਂਟ ਦਾ ਹਿੱਸਾ ਬਣੋ ਅਤੇ ਬਾਬਾ ਸਾਹਿਬ ਦੇ ਜਨਮ ਦਿਵਸ ਸਮਾਗਮ ਵਿੱਚ ਬੁੱਧੀਜੀਵੀਆਂ ਦੇ ਵਿਚਾਰ ਸੁਣੋ। ਇਸ ਮੌਕੇ ਸਰਬ ਸ਼੍ਰੀ ਪ੍ਰੋਫੈਸਰ ਬਲਬੀਰ, ਡਾ. ਜੀ.ਸੀ. ਕੌਲ, ਸੋਹਨ ਲਾਲ ਸਾਬਕਾ ਡੀਪੀਆਈ (ਕਾਲਜਾਂ), ਡਾ. ਸੁਰਿੰਦਰ ਅਜਨਾਤ, ਬਲਦੇਵ ਰਾਜ ਭਾਰਦਵਾਜ, ਪਰਮਿੰਦਰ ਸਿੰਘ ਖੁਤਣ, ਜਸਵਿੰਦਰ ਵਰਿਆਣਾ, ਮਹਿੰਦਰ ਸੰਧੂ ਅਤੇ ਕਮਲ ਸ਼ੀਲ ਬਾਲੀ ਹਾਜ਼ਰ ਸਨ।
ਬਲਦੇਵ ਰਾਜ ਭਾਰਦਵਾਜ
ਜਨਰਲ ਸਕੱਤਰ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ)



