ਪ੍ਰੋਫੈਸਰ ਅਨਵਰ ਪਾਸ਼ਾ ਮੁਖ ਮਹਿਮਾਨ ਅਤੇ ਕਾਮਰੇਡ ਮੰਗਤ ਰਾਮ ਪਾਸਲਾ ਹੋਣਗੇ ਮੁੱਖ ਬੁਲਾਰੇ
ਜਲੰਧਰ (ਸਮਾਜ ਵੀਕਲੀ) ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਅੰਬੇਡਕਰ ਮਿਸ਼ਨ ਸੁਸਾਇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਪ੍ਰੋ. ਬਲਬੀਰ ਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੁਸਾਇਟੀ ਵੱਲੋਂ ਇਤਿਹਾਸਿਕ ਸਥਾਨ ਅੰਬੇਡਕਰ ਭਵਨ, ਡਾ. ਅੰਬੇਡਕਰ ਮਾਰਗ, ਜਲੰਧਰ ਵਿਖੇ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਏ ਜਾਣ ਵਾਲੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 135 ਵੇਂ ਜਨਮ ਉਤਸਵ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ। ਅੰਬੇਡਕਰ ਭਵਨ ਵਿਖੇ ਮਨਾਏ ਜਾਣ ਵਾਲੇ ਸਮਾਗਮ ਵਿੱਚ ਹਰ ਵਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਦਵਾਨ ਅੰਬੇਡਕਰ ਮਿਸ਼ਨ ਤੇ ਆਪਣੇ ਵਿਚਾਰ ਪੇਸ਼ ਕਰਨ ਲਈ ਲੋਕਾਂ ਦੇ ਰੂਬਰੂ ਕਰਵਾਏ ਜਾਂਦੇ ਹਨ। ਇਸ ਵਾਰ ਪ੍ਰੋਫੈਸਰ ਅਨਵਰ ਪਾਸ਼ਾ, ਸਾਬਕਾ ਚੇਅਰਪਰਸਨ, ਭਾਰਤੀ ਭਾਸ਼ਾਵਾਂ ਕੇਂਦਰ, ਜੇਐਨਯੂ ਨਵੀਂ ਦਿੱਲੀ, ਮੁੱਖ ਮਹਿਮਾਨ ਵਜੋਂ ਪਧਾਰ ਰਹੇ ਹਨ ਅਤੇ ਕਾਮਰੇਡ ਮੰਗਤ ਰਾਮ ਪਾਸਲਾ ਪ੍ਰਸਿੱਧ ਸਮਾਜਿਕ ਚਿੰਤਕ ਅਤੇ ਮਜ਼ਦੂਰ ਨੇਤਾ ਮੁੱਖ ਬੁਲਾਰੇ ਵਜੋਂ ਸਮਾਗਮ ਵਿੱਚ ਸ਼ਾਮਿਲ ਹੋ ਰਹੇ ਹਨ। ਹੋਰ ਬੁੱਧੀਜੀਵੀਆਂ ਤੋਂ ਇਲਾਵਾ ਅੰਬੇਡਕਰ ਭਵਨ ਟਰੱਸਟ (ਰਜਿ.) ਦੇ ਚੇਅਰਮੈਨ ਡਾ. ਰਾਹੁਲ ਜੱਸੀ ਅਤੇ ਆਲ ਇੰਡੀਆ ਸਮਤਾ ਸੈਨਿਕ ਦਲ (ਰਜਿ.) ਪੰਜਾਬ ਇਕਾਈ ਦੇ ਜਨਰਲ ਸਕੱਤਰ ਸਨੀ ਥਾਪਰ ਅੰਬੇਡਕਰ ਮਿਸ਼ਨ ਤੇ ਆਪਣੇ ਵਿਚਾਰ ਪੇਸ਼ ਕਰਨਗੇ। ਮਿਸ਼ਨਰੀ ਕਲਾਕਾਰ ਵਿੱਕੀ ਬਹਾਦਰਕੇ ਅਤੇ ਪਾਰਟੀ ਲੁਧਿਆਣਾ ਵੀ ਆਪਣੇ ਗੀਤ ਸੰਗੀਤ ਰਾਹੀਂ ਬਾਬਾ ਸਾਹਿਬ ਦੇ ਮਿਸ਼ਨ ਤੇ ਚਾਨਣਾ ਪਾਉਣਗੇ। ਬਲਦੇਵ ਭਾਰਦਵਾਜ ਨੇ ਕਿਹਾ ਕਿ ਅੰਬੇਡਕਰ ਭਵਨ ਇੱਕ ਇਤਿਹਾਸਿਕ ਸਥਾਨ ਹੈ ਜਿੱਥੇ 27 ਅਕਤੂਬਰ 1951 ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਆਏ ਸਨ ਅਤੇ ਲੱਖਾਂ ਲੋਕਾਂ ਨੂੰ ਸੰਬੋਧਤ ਹੋਏ ਸਨ। ਪ੍ਰਸਿੱਧ ਅੰਬੇਡਕਰਵਾਦੀ, ਮਹਾਨ ਚਿੰਤਕ, ਨਿਡਰ ਬੁਲਾਰੇ ਅਤੇ ਭੀਮ ਪਤ੍ਰਿਕਾ ਦੇ ਸੰਪਾਦਕ ਲਾਹੌਰੀ ਰਾਮ ਬਾਲੀ ਨੇ ਆਪਣੇ ਸਾਥੀ ਕਰਮ ਚੰਦ ਬਾਠ ਦੇ ਸਹਿਯੋਗ ਨਾਲ ਇੱਕ-ਇੱਕ ਰੁਪਈਆ ਇਕੱਠਾ ਕਰਕੇ ਬਾਬਾ ਸਾਹਿਬ ਦੀ ਚਰਨ-ਛੋਹ ਪ੍ਰਾਪਤ ਇਹ ਭੂਮੀ 1963 ਵਿੱਚ ਖਰੀਦ ਕੇ ਅਤੇ ਇਸ ਦੀ ਦੇਖਭਾਲ ਕਰਨ ਲਈ 1972 ਵਿੱਚ ਅੰਬੇਡਕਰ ਭਵਨ ਟਰੱਸਟ ਦੇ ਨਾਮ ਤੇ ਇਸਦਾ ਟਰੱਸਟ ਬਣਾ ਦਿੱਤਾ। ਫਿਰ ਆਪਣੇ ਟਰੱਸਟੀ ਸਾਥੀਆਂ ਦੇ ਸਹਿਯੋਗ ਨਾਲ ਇਸ ਭੂਮੀ ‘ਤੇ ਆਲੀਸ਼ਾਨ ਅੰਬੇਡਕਰ ਭਵਨ ਬਣਾ ਕੇ ਬਾਬਾ ਸਾਹਿਬ ਡਾ. ਅੰਬੇਡਕਰ ਦੀ ਧਰੋਹਰ ਕਾਇਮ ਕਰ ਦਿੱਤੀ। ਅੰਬੇਡਕਰ ਭਵਨ ਨਿਰੋਲ ਅੰਬੇਡਕਰੀ ਗਤੀਵਿਧੀਆਂ ਦਾ ਕੇਂਦਰ ਰਿਹਾ ਹੈ। ਭਾਰਦਵਾਜ ਨੇ ਕਿਹਾ ਕਿ ਅੰਬੇਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਪ੍ਰੋਫੈਸਰ ਬਲਬੀਰ ਨੇ ਬਾਬਾ ਸਾਹਿਬ ਦੇ ਸ਼ਰਧਾਲੂਆਂ ਨੂੰ ਬਾਬਾ ਸਾਹਿਬ ਪ੍ਰਤੀ ਸ਼ਰਧਾ ਪ੍ਰਗਟ ਕਰਨ ਲਈ ਸਮਾਗਮ ਵਿੱਚ ਜਰੂਰ ਪਹੁੰਚਣ ਦੀ ਬੇਨਤੀ ਕੀਤੀ। ਇਸ ਮੌਕੇ ਡਾ. ਜੀਸੀ ਕੌਲ, ਐਡਵੋਕੇਟ ਹਰਭਜਨ ਸਾਂਪਲਾ, ਤਿਲਕ ਰਾਜ, ਕਮਲ ਕੁਮਾਰ, ਚਰਨ ਦਾਸ ਸੰਧੂ, ਡਾ. ਮਹਿੰਦਰ ਸੰਧੂ, ਪ੍ਰਿੰਸੀਪਲ ਪਰਮਜੀਤ ਜੱਸਲ, ਡਾ. ਕੇ ਐਸ ਫੁਲ, ਪ੍ਰੋ. ਅਸ਼ਵਨੀ ਜੱਸਲ, ਪ੍ਰੋ. ਅਸ਼ਵਨੀ ਵਾਲੀਆ, ਪਿਸ਼ੋਰੀ ਲਾਲ ਸੰਧੂ ਅਤੇ ਨਿਰਮਲ ਬਿੰਜੀ ਹਾਜ਼ਰ ਸਨ।
ਬਲਦੇਵ ਰਾਜ ਭਾਰਦਵਾਜ ਜਨਰਲ ਸਕੱਤਰ ਅੰਬੇਡਕਰ ਮਿਸ਼ਨ ਸੁ ਸਾਇਟੀ ਪੰਜਾਬ (ਰਜਿ.)
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



