ਬਾਬਾ ਸਾਹਿਬ ਡਾਕਟਰ ਭੀਮਰਾਉ ਅੰਬੇਡਕਰ ਜੀ ਨੇ ਐਸਸੀ ਸਮਾਜ ਨੂੰ ਮਾਣ ਸਨਮਾਨ ਅਤੇ ਬਰਾਬਰਤਾ ਦੇ ਹੱਕ ਦਿਵਾਉਂਣ ਲਈ ਆਪਣਾ ਪੂਰਾ ਜੀਵਨ ਨਿਛਾਵਰ ਕਰ ਦਿੱਤਾ ਸੀ : ਬੇਗਮਪੁਰਾ ਟਾਇਗਰ ਫੋਰਸ

ਭੀਮ ਰਾਉ  ਅੰਬੇਡਕਰ ਜੀ ਇੱਕ  ਪ੍ਰਸਿੱਧ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ : ਰਾਹੁਲ ਕਲੋਤਾ  

ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ )  ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਮਹਾਪ੍ਰੀਨਿਰਵਾਣ ਤੇ ਉਹਨਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਬੇਗਮਪੁਰਾ ਟਾਈਗਰ ਫੋਰਸ ਤੋ ਹਰਿਆਣਾ ਭੁੰਗਾ ਦੇ ਉਪ ਪ੍ਰਧਾਨ ਰਾਹੁਲ ਕਲੋਤਾ  ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮਰਾਉ ਅੰਬੇਡਕਰ ਜੀ ਭਾਰਤ ਦੇ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਸਨ ਉਨਾਂ ਨੇ ਐਸਸੀ  ਸਮਾਜ ਨੂੰ ਮਾਣ ਸਨਮਾਨ ਅਤੇ ਬਰਾਬਰਤਾ ਦੇ ਹੱਕ ਦਿਵਾਉਂਦੇ ਹੋਏ ਆਪਣਾ ਪੂਰਾ ਜੀਵਨ ਨਿਛਾਵਰ ਕਰ ਦਿੱਤਾ! ਉਹਨਾਂ  ਕਿਹਾ ਕਿ ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਜੀ ਦਾ ਅਕਾਲ ਚਲਾਣਾ 6 ਦਸੰਬਰ 1956 ਨੂੰ ਦਿੱਲੀ ਵਿਖੇ ਹੋਇਆ ਸੀ! ਇਸ ਲਈ ਹਰ ਸਾਲ 6 ਦਸੰਬਰ ਨੂੰ ਮਹਾਪ੍ਰੀਨਿਰਵਾਣ ਦਿਵਸ ਵਜੋਂ ਮਨਾਇਆ ਜਾਂਦਾ ਹੈ! ਉਨਾਂ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਉ  ਅੰਬੇਡਕਰ ਜੀ  ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ ਉਹਨਾ  ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਉਹਨਾਂ  ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਸਿਰਫ਼ ਦੱਬੇ ਕੁੱਚਲੇ ਲੋਕਾਂ ਦੇ ਹੀ ਮਸੀਹਾ ਨਹੀਂ ਹਨ ਬਲਕਿ ਇੱਕ ਯੁੱਗ ਪੁਰਸ਼ ਹੁੰਦੇ ਹੋਏ ਸਮੁੱਚੀ ਮਾਨਵਤਾ ਦੇ ਭਲੇ ਲਈ ਕੰਮ ਕਰਨ ਵਾਲੇ ਮਹਾਨ ਵਿਦਵਾਨ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਚੰਗੀ ਵਿੱਦਿਆ ਸਾਰੀ ਜ਼ਿੰਦਗੀ ਤੁਹਾਡਾ ਸਾਥ ਦਿੰਦੀ ਹੈ-ਪਰਮਜੀਤ ਸੱਚਦੇਵਾ ਸਰਕਾਰੀ ਸਕੂਲ ਅੱਤੋਵਾਲ ਦੇ 25 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ ਦੀ ਰਾਸ਼ੀ
Next articleਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਘਰ ਵੱਲ ਮਾਰਚ ਕਰਨ ਦਾ ਫੈਸਲਾ :ਡੀ.ਟੀ.ਐਫ