ਫਗਵਾੜਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਮਿਤੀ 03 ਮਈ 2025 ਨੂੰ ਡਾ. ਬੀ. ਆਰ. ਅੰਬੇਡਕਰ ਮਿਸ਼ਨ ਸੁਸਾਇਟੀ ਪਿੰਡ ਕਾਂਸ਼ੀ ਨਗਰ ਫਗਵਾੜਾ ਵਲੋਂ ਸਮੂਹ ਐਨ. ਆਰ. ਆਈ. ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 134ਵਾਂ ਜਨਮ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਬੁੱਧ ਵੰਦਨਾ ਨਾਲ ਕੀਤੀ ਗਈ । ਨਵੀਂ ਸੋਚ ਕੋਰੀਓਗਰਾਫੀ ਗਰੁੱਪ, ਪੱਦੀ ਖਾਲਸਾ ਵਲੋਂ ਬਾਬਾ ਸਾਹਿਬ ਦੇ ਮਿਸ਼ਨ ਸਬੰਧੀ ਕੋਰਿਓਗਰਾਫੀਆਂ ਪੇਸ਼ ਕੀਤੀਆਂ ਗਈਆਂ । ਪਿੰਡ ਕਾਂਸ਼ੀ ਨਗਰ ਦੇ ਬੱਚਿਆਂ ਵੱਲੋਂ ਵੀ ਕਵਿਤਾਵਾਂ, ਗੀਤ ਅਤੇ ਕੋਰਿਓਗਰਾਫੀਆਂ ਪੇਸ਼ ਕੀਤੀਆਂ ਗਈਆਂ ਜੋ ਸਰੋਤਿਆਂ ਵਲੋਂ ਬਹੁਤ ਪਸੰਦ ਕੀਤੇ ਗਏ । ਸੀਨੀਅਰ ਮਿਸ਼ਨਰੀ ਆਗੂ ਅਸ਼ੋਕ ਸੰਧੂ ਜੀ ਵਲੋਂ ਬਾਬਾ ਸਾਹਿਬ ਜੀ ਦੇ ਜੀਵਨ ਅਤੇ ਮਿਸ਼ਨ ਉੱਤੇ ਵਿਸਥਾਰ ਸਹਿਤ ਚਾਨਣਾ ਪਾਇਆ ਗਿਆ । ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਮਿਸ਼ਨਰੀ ਲੇਖਕ ਰਾਜੇਸ਼ ਭਬਿਆਣਾ ਜੀ ਨੇ ਆਪਣੀ ਨਵੀਂ ਪ੍ਰਕਾਸ਼ਿਤ ਪੁਸਤਕ “ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਜੀਵਨ ਸੰਘਰਸ਼ ਅਤੇ ਮਿਸ਼ਨ” ਡਾ. ਬੀ. ਆਰ. ਅੰਬੇਡਕਰ ਮਿਸ਼ਨ ਸੁਸਾਇਟੀ ਨੂੰ ਭੇਂਟ ਕੀਤੀ । ਪੜ੍ਹਾਈ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਪ੍ਰਸਿੱਧ ਮਿਸ਼ਨਰੀ ਗਾਇਕ ਗੋਲਡਮੈਡਲਿਸਟ ਬਲਵਿੰਦਰ ਬਿੱਟੂ ਵਲੋਂ ਆਪਣੇ ਮਿਸ਼ਨਰੀ ਗੀਤਾਂ ਨਾਲ ਹਾਜ਼ਰੀ ਲਗਵਾਈ । ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਐਨ. ਆਰ. ਆਈ. ਵੀਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਸੁਸਾਇਟੀ ਵੱਲੋਂ ਐਨ. ਆਰ. ਆਈ. ਵੀਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਅੱਗੇ ਤੋਂ ਵੀ ਉਹਨਾਂ ਵਲੋਂ ਇਸੇ ਤਰ੍ਹਾਂ ਦੇ ਸਹਿਯੋਗ ਦੀ ਉਮੀਦ ਕੀਤੀ ਗਈ । ਸਟੇਜ ਸੰਚਾਲਨ ਮਿਸ਼ਨਰੀ ਲੇਖਕ ਬਲਵਿੰਦਰ ਪੁਆਰ ਅਤੇ ਮਨੀ ਅੰਬੇਡਕਰੀ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ । ਪ੍ਰੋਗਰਾਮ ਵਿੱਚ ਪਹੁੰਚਣ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਅਸ਼ੋਕ ਸੰਧੂ, ਮਿਸ਼ਨਰੀ ਲੇਖਕ ਰਾਜੇਸ਼ ਭਬਿਆਣਾ, ਪਿਆਰਾ ਲਾਲ, ਮਨਜੀਤ ਮਾਨ, ਬੰਟੀ ਮੋਰਾਂ ਵਾਲੀਆਂ, ਦੇਸ ਰਾਜ ਸਾਬਕਾ ਸਰਪੰਚ, ਜਸਪਿੰਦਰ ਕੁਮਾਰ ਸਾਬਕਾ ਸਰਪੰਚ, ਬਲਬੀਰ ਕੁਮਾਰ ਸਾਬਕਾ ਸਰਪੰਚ, ਗੁਰਦੇਵ ਚੰਦ ਲੰਬੜਦਾਰ, ਸੰਤੋਖ ਲਾਲ, ਮਾਸਟਰ ਮਨਜੀਤ ਲਾਲ, ਯਸ਼ਪਾਲ, ਰਾਕੇਸ਼ ਕੁਮਾਰ, ਵਿਵੇਕ ਕੈਂਥ, ਮਨਜੀਤ ਗਾਟ, ਧਰਮ ਪਾਲ ਭਿੰਦਾ, ਅਨਿਲ ਕੁਮਾਰ ਨੀਲਾ, ਦਲਜੀਤ ਕੁਮਾਰ, ਹੈਪੀ ਕਾਂਸ਼ੀ ਨਗਰ, ਬਲਬੀਰ ਕੁਮਾਰ ਬੀਰਾ, ਬੌਬੀ ਆਦਿ ਹਾਜ਼ਰ ਸਨ। ਪ੍ਰੋਗਰਾਮ ਦੇ ਅੰਤ ਵਿੱਚ ਮਨਜੀਤ ਗਾਟ ਅਤੇ ਧਰਮ ਪਾਲ ਭਿੰਦਾ ਵਲੋਂ ਸਮਾਗਮ ਵਿੱਚ ਪਹੁੰਚਣ ਵਾਲੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



