ਜਲੰਧਰ (ਸਮਾਜ ਵੀਕਲੀ) ਅਖੌਤੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਲਈ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਟੈਂਚੂਆਂ ਦਾ ਨਿਰਾਦਰ ਕਰਵਾ ਕੇ ਪੰਜਾਬ ਵਿੱਚ ਲਾਂਬੂ ਲਗਾਉਣਾ ਚਾਹੁੰਦਾ ਹੈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਨੂੰ ਨੱਥ ਪਾਵੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਦਲਿਤ ਸਮਾਜ ਦੇ ਉੱਘੇ ਆਗੂ ਅੰਮ੍ਰਿਤਪਾਲ ਭੌਂਸਲੇ ਫਿਲੌਰ ਨੇ ਕਿਹਾ ਕਿ ਗੱਲ ਬਰਦਾਸ਼ਤ ਤੋਂ ਬਾਹਰ ਹੋ ਗਈ ਹੈ ਹਰ ਸਾਲ ਪੰਜਾਬ ਅੰਦਰ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਸਟੈਂਚੂਆਂ ਦਾ ਅਪਮਾਨ ਵਧ ਰਿਹਾ ਹੈ ਅਤੇ ਇਸ ਦਾ ਮੁੱਖ ਦੋਸ਼ੀ ਅਮਰੀਕਾ ਵਿੱਚ ਬੈਠਾ ਅਖੌਤੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਹੈ ਜਿਸਨੂੰ ਕਾਬੂ ਕਰਨ ਵਿੱਚ ਪੰਜਾਬ ਸਰਕਾਰ ਫੇਲ੍ਹ ਰਹੀ ਹੈ। ਉਨ੍ਹਾਂ ਕਿਹਾ ਅੱਜ ਦੀ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਦੇ ਵਿਚ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਨਿਰਾਦਰ ਦੀ ਘਟਨਾ ਨੇ ਸਮੁੱਚੇ ਸਮਾਜ ਦੇ ਹਿਰਦਿਆਂ ਨੂੰ ਵਲੂੰਧਰਿਆ ਹੈ ਜਿਸ ਲਈ ਪੰਨੂ ਨੇ ਜ਼ਿੰਮੇਵਾਰੀ ਲਈ ਹੈ। ਭੌਂਸਲੇ ਨੇ ਅੱਗੇ ਕਿਹਾ ਜੇਕਰ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਫੇਲ੍ਹ ਰਹਿੰਦੀ ਹੈ ਤਾਂ ਸਾਨੂੰ ਸਖ਼ਤ ਫ਼ੈਸਲੇ ਲੈਣ ਲਈ ਮਜ਼ਬੂਰ ਹੋਣਾ ਪਵੇਗਾ। ਉਨ੍ਹਾਂ ਸਮਾਜ ਨੂੰ ਇਕ ਮੰਚ ਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਓ ਵੱਡੀ ਲਾਮਬੰਦੀ ਕਰਕੇ ਸਰਕਾਰ ਦੇ ਨੱਕ ਵਿੱਚ ਦਮ ਕਰੀਏ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਵਾ ਸਕੀਏ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



