ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ, ਗ੍ਰਾਮ ਪੰਚਾਇਤ ਐਮਾਂ ਜੱਟਾਂ, ਤਹਿ ਗੜ੍ਹਸ਼ੰਕਰ, ਜਿਲ੍ਹਾ ਹੁਸ਼ਿਆਰਪੁਰ ਵਲੋ, ਸੇਠ ਪ੍ਤਾਪ ਅੱਖਾਂ ਦੇ ਹਸਪਤਾਲ, ਮੁਕੰਦਪੁਰ ਰੋਡ ਬੰਗਾ ਦੇ ਸਹਿਯੋਗ ਨਾਲ ਪਿੰਡ ਐਮਾਂ ਜੱਟਾਂ ਵਿੱਚ ਮੁਫ਼ਤ ਅੱਖਾਂ ਦਾ ਅਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿੱਚ ਅੱਖਾਂ ਦੇ ਮਾਹਿਰ ਡਾਕਟਰ ਦੇਵਅਸ਼ੀਸ਼ ਸੇਠ ਜੀ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿਤੀਆਂ ਗਈਆਂ। ਚਿੱਟੇ ਮੋਤੀਏ ਦੇ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ 10 ਤਰੀਕ ਨੂੰ ਸੇਠ ਪ੍ਤਾਪ ਹਸਪਤਾਲ ਵਿੱਚ ਕੀਤੇ ਜਾਣਗੇ।ਇਸ ਮੌਕੇ ਪਿੰਡ ਦੀ ਸਰਪੰਚ ਸ੍ਰੀਮਤੀ ਕਸ਼ਮੀਰ ਕੌਰ ਅਤੇ ਮੈਂਬਰ ਪੰਚਾਇਤ ਸ੍ਰੀ ਸੁਖਦੇਵ ਰਾਜ ਨੇ ਆਈ ਹੋਈ ਡਾਕਟਰਾਂ ਦੀ ਟੀਮ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly