ਅੰਮ੍ਰਿਤਸਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਜੋ ਤੋੜਨ ਦੀ ਕੋਝੀ ਹਰਕਤ ਕੀਤੀ ਗਈ ਹੈ ਬਹੁਜਨ ਸਮਾਜ ਪਾਰਟੀ ਪੰਜਾਬ ਇਸ ਦੀ ਨਿੰਦਾ ਕਰਦੀ ਹੈ ਅਤੇ ਇਸ ਘਟਨਾ ਸਬੰਧੀ ਮੈਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨਾਲ ਵੀ ਗੱਲਬਾਤ ਕੀਤੀ ਸਾਡਾ ਜਿਲਾ ਪ੍ਰਸ਼ਾਸਨ ਨੂੰ ਕਹਿਣਾ ਕਿ ਦੋਸ਼ੀ ਦੇ ਵਿਰੁੱਧ ਤੁਰੰਤ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਇਸ ਦੇ ਹੋਰ ਸਾਜ਼ਿਸ਼ ਕਰਤਾ ਕੌਣ ਹਨ ਉਸ ਦੀ ਵੀ ਜਾਂਚ ਕਰਕੇ ਦੋਸ਼ੀਆਂ ਨੂੰ ਸਜਾ ਦਿੱਤੀ ਜਾਵੇ ਤਾਂ ਕਿ ਪੰਜਾਬ ਦੇ ਅੰਦਰ ਭਾਈਚਾਰਕ ਸਾਂਝ ਨੂੰ ਤੋੜਨ ਵਾਲੀਆਂ ਤਾਕਤਾਂ ਆਪਣੇ ਮਨਸੂਬਿਆਂ ਵਿੱਚ ਸਫਲ ਨਾ ਹੋ ਸਕਣ ਇਸ ਘਟਨਾ ਨੇ ਪੰਜਾਬ ਦੇ ਅੰਦਰ ਆਮ ਪਾਰਟੀ ਦੀ ਸਰਕਾਰ ਦਾ ਅੰਬੇਡਕਰ ਵਿਰੋਧੀ ਚਿਹਰਾ ਬੇਨਕਾਬ ਕੀਤਾ। ਅੰਮ੍ਰਿਤਸਰ ਦੀ ਬਹੁਜਨ ਸਮਾਜ ਪਾਰਟੀ ਦੀ ਟੀਮ ਮੇਰੇ ਸੰਪਰਕ ਵਿੱਚ ਹੈ ਉਹ ਦੋਸ਼ੀਆਂ ਦੇ ਵਿਰੁੱਧ ਕਾਰਵਾਈ ਕਰਵਾਉਣ ਲਈ ਲੱਗੇ ਹੋਏ ਹਨ ਐਫ ਆਈ ਆਰ ਦਰਜ ਕਰਨੇ ਲਈ ਐਪਲੀਕੇਸ਼ਨ ਵੀ ਬਹੁਜਨ ਸਮਾਜ ਪਾਰਟੀ ਨੇ ਪ੍ਰਸ਼ਾਸਨ ਨੂੰ ਦੇ ਦਿੱਤੀ ਹੈ ਤੁਰੰਤ ਐਫਆਈਆਰ ਪ੍ਰਸ਼ਾਸਨ ਦਰਜ ਕਰੇ ਐਸ ਸੀ ਐਸਟੀ ਐਕਟ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਧਾਰਾ ਅਤੇ ਪੰਜਾਬ ਦੇ ਵਿੱਚ ਭਾਈ ਸਾਹਿਬ ਭਾਈਚਾਰਕ ਸਾਂਝ ਨੂੰ ਤੋੜਨ ਦੀ ਸਾਜਿਸ਼ ਇਸ ਸੰਦਰਭ ਦੇ ਵਿੱਚ ਧਰਾਵਾਂ ਲਗਾਈਆਂ ਜਾਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj