ਨਵਾਂਸ਼ਹਿਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਨਾਲ ਹੋਈ ਛੇੜ ਛਾੜ ਦੇ ਖਿਲਾਫ ਮਾਨਯੋਗ ਐਸਐਸਪੀ ਸਰਦਾਰ ਮਹਿਤਾਬ ਸਿੰਘ ਜਿਲਾ ਸ਼ਹੀਦ ਭਗਤ ਸਿੰਘ ਨਗਰ ਜੀ ਨੂੰ ਜਿਲੇ ਦੇ ਅੰਦਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਜੀ ਦੀ ਪ੍ਰਤਿਮਾ ਅਤੇ ਹੋਰ ਧਾਰਮਿਕ ਸਥਾਨਾਂ ਅਤੇ ਸੰਵੇਦਨਸ਼ੀਲ ਥਾਵਾਂ ਤੇ ਸੁਰੱਖਿਆ ਪ੍ਰਬੰਧ ਕਰਨ ਲਈ ਅਪੀਲ ਕੀਤੀ ਇਹ ਮੈਮੋਰੰਡਮ ਡਾ ਨਛੱਤਰ ਪਾਲ ਐਮ ਐਲ ਏ ਹਲਕਾ ਨਵਾਂਸ਼ਹਿਰ ਨੇ ਪਾਰਟੀ ਵਰਕਰਾਂ ਦੀ ਹਾਜੂਰੀ ਵਿੱਚ ਐਸ ਐਸ ਪੀ ਦਿੱਤਾ ਗਿਆ ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਆਈ ਹੈ ਉਸ ਵੇਲੇ ਤੋਂ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਫੇਲ੍ਹ ਹੈਂ ਇਸ ਨੂੰ ਜਲਦੀ ਤੋਂ ਜਲਦੀ ਠੀਕ ਕੀਤਾ ਜਾਵੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਜਾਫਰਪੁਰੀ ਜ਼ਿਲ੍ਹਾ ਪ੍ਰਧਾਨ ਬਸਪਾ, ਐਮ ਸੀ ਨੌਰਥ, ਪਿੰਡਾ ਦੇ ਪੰਚ ਸਰਪੰਚ ਨਾਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj