ਨਵਾਂਸ਼ਹਿਰ /ਬਲਾਚੌਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ )- ਬਾਬਾ ਸਹਿਬ ਡਾ. ਬੀ. ਆਰ ਅੰਬੇਡਕਰ ਵੈੱਲਫੇਅਰ ਕਮੇਟੀ ਬਲਾਚੌਰ ਵਲੋਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ 135 ਵੇਂ ਜਨਮ ਉਤਸਵ ਨੂੰ ਸਮਰਪਿਤ ਸੂਰੀ ਹਸਪਤਾਲ ਭੱਦੀ ਰੋਡ ਬਲਾਚੌਰ ਡਾਕਟਰ ਭੁਪਿੰਦਰ ਜੀਤ ਸਿੰਘ ਸੂਰੀ ਦੇ ਸਹਿਯੋਗ ਨਾਲ ਪਹਿਲਾਂ ਖ਼ੂਨਦਾਨ ਕੈਂਪ 16 ਅਪ੍ਰੈਲ ਦਿਨ ਵੀਰਵਾਰ ਨੂੰ ਸਾਹਮਣੇ ਬਾਬਾ ਬਲਰਾਜ ਕਾਲਜ ਭੱਦੀ ਰੋਡ ਬਲਾਚੌਰ ਵਿਖੇ ਸਵੇਰੇ 10 ਤੋਂ 2 ਵਜੇ ਤੱਕ ਲਗਾਇਆ ਜਾਵੇਗਾ | ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਦਿਨੇਸ਼ ਕੁਮਾਰ ਨੇ ਦੱਸਿਆਂ ਕਿ ਇਸ ਕੈਂਪ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਤੇ ਪੀ. ਪੀ ਅਰੋੜਾ ਉੱਚੇਚੇ ਤੌੌਰ ਤੇ ਪਹੁੰਚਣਗੇ | ਉਨ੍ਹਾਂ ਇਲਾਕੇ ਦੇ ਨੌਜਵਾਨਾਂ ਤੇ ਲੋਕਾਂ ਨੂੰ ਅਪੀਲ ਕੀ ਉਹ ਇਸ ਕੈਂਪ ਵਿੱਚ ਵੱਧ ਤੋਂ ਵੱਧ ਪੁਹੰਚ ਕੇ ਖੂਨਦਾਨ ਕਰਨ ਅਤੇ ਮੈਡੀਕਲ ਚੈੱਕਅਪ ਕਰਾ ਕੇ ਲੋੜੀਂਦੀਆਂ ਦਵਾਈਆਂ ਲੈਕੇ ਮੁਫਤ ਮੈਡੀਕਲ ਕੈਂਪ ਦਾ ਲਾਹਾ ਲੈਣ | ਇਸ ਮੌਕੇ ਦਿਨੇਸ਼ ਕੁਮਾਰ, ਹਰਪ੍ਰੀਤ ਹੈਰੀ ਵਾਈਸ ਪ੍ਰਧਾਨ , ਸੋਮਨਾਥ ਤੱਕਲਾ ਜਰਨਲ ਸਕੱਤਰ ਤੇ ਹੋਰ ਮੌਜੂਦ ਰਹੇ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



