ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮਦਿਨ ਮੁੱਖ ਸਮਾਗਮ 14 ਅਪ੍ਰੈਲ ਨੂੰ ਅੰਬੇਡਕਰ ਭਵਨ ‘ਚ

ਫੋਟੋ ਕੈਪਸ਼ਨ: ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.)ਦੇ ਅਹੁਦੇਦਾਰ ਮੀਡੀਆ ਨੂੰ ਜਾਣਕਾਰੀ ਪ੍ਰਦਾਨ ਕਰਦੇ ਹੋਏ।

ਜਲੰਧਰ  (ਸਮਾਜ ਵੀਕਲੀ): ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੇ ਜਨਰਲ ਸਕੱਤਰ ਬਲਦੇਵ ਰਾਜ  ਭਾਰਦਵਾਜ  ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਅੰਬੇਡਕਰ ਮਿਸ਼ਨ ਸੁਸਾਇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਚਰਨ ਦਾਸ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦਾ ਜਨਮਦਿਨ ਮੁੱਖ ਸਮਾਗਮ ਬਾਬਾ ਸਾਹਿਬ ਦੀ ਚਰਨ-ਛੋਹ ਪ੍ਰਾਪਤ  ਇਤਿਹਾਸਿਕ ਭੂਮੀ ਅੰਬੇਡਕਰ ਭਵਨ, ਡਾ. ਅੰਬੇਡਕਰ ਮਾਰਗ, ਜਲੰਧਰ ਵਿਖੇ ਵਿਸ਼ਾਲ ਪੱਧਰ ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਯਾਦ ਰਹੇ ਕਿ  27 ਅਕਤੂਬਰ 1951 ਨੂੰ ਬਾਬਾ ਸਾਹਿਬ ਡਾ. ਅੰਬੇਡਕਰ ਇਸ ਭੂਮੀ ਤੇ ਪਧਾਰੇ ਸਨ ਅਤੇ ਲੱਖਾਂ ਲੋਕਾਂ ਨੂੰ ਸੰਬੋਧਿਤ ਹੋਏ ਸਨ। ਉੱਘੇ ਅੰਬੇਡਕਰਵਾਦੀ, ਮਹਾਨ ਚਿੰਤਕ, ਨਿਡਰ ਬੁਲਾਰੇ ਅਤੇ ਭੀਮ ਪਤ੍ਰਿਕਾ ਦੇ ਸੰਪਾਦਕ ਸ੍ਰੀ ਲਾਹੌਰੀ ਰਾਮ ਬਾਲੀ ਨੇ ਆਪਣੇ ਸਾਥੀ ਸ੍ਰੀ ਕਰਮ ਚੰਦ ਬਾਠ ਦੇ ਸਹਿਯੋਗ ਨਾਲ ਇੱਕ-ਇੱਕ ਰੁਪਈਆ ਇਕੱਠਾ ਕਰਕੇ ਇਹ ਭੂਮੀ ਖਰੀਦੀ, ਇਸ ਦੀ ਦੇਖ-ਰੇਖ ਕਰਨ ਵਾਸਤੇ ਇਸ ਦਾ ਟਰੱਸਟ ਬਣਾਇਆ ਅਤੇ ਫਿਰ ਆਪਣੇ ਟਰੱਸਟੀਆਂ ਦੇ ਸਹਿਯੋਗ ਨਾਲ ਇਸ ਤੇ ਆਲੀਸ਼ਾਨ ਅੰਬੇਡਕਰ ਭਵਨ ਬਣਾ ਕੇ ਬਾਬਾ ਸਾਹਿਬ ਦੀ ਵਿਰਾਸਤ ਕਾਇਮ ਕੀਤੀ। ਬਲਦੇਵ ਭਾਰਦਵਾਜ ਨੇ ਕਿਹਾ ਕਿ ਸਮਾਗਮ ਦੇ ਮੁੱਖ ਮਹਿਮਾਨ ਹੰਸ ਰਾਜ ਸਾਂਪਲਾ ਯੂਕੇ ਅਤੇ ਵਿਸ਼ੇਸ਼ ਮਹਿਮਾਨ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋਫੈਸਰ ਜਗਮੋਹਨ ਸਿੰਘ ਜੀ, ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਹੋਣਗੇ। ਇਨ੍ਹਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਵਿਦਵਾਨ ਬਾਬਾ ਸਾਹਿਬ ਦੇ ਮਿਸ਼ਨ ਅਤੇ ਅੱਜ ਦੇ ਹਾਲਾਤਾਂ ਦੇ ਸਬੰਧ ਵਿਚ ਆਪਣੇ ਵਿਚਾਰ ਪੇਸ਼ ਕਰਨਗੇ।  ਭਾਰਦਵਾਜ ਨੇ ਅੱਗੇ ਕਿਹਾ ਕਿ ਸਮਾਗਮ ਨੂੰ ਅੰਬੇਡਕਰ ਭਵਨ ਟਰੱਸਟ ਅਤੇ ਆਲ ਇੰਡੀਆ ਸਮਤਾ ਸੈਨਿਕ ਦਲ (ਰਜਿ.), ਪੰਜਾਬ ਇਕਾਈ ਦਾ ਸਹਿਯੋਗ ਪ੍ਰਾਪਤ ਹੋਵੇਗਾ। ਇਸ ਸਮਾਗਮ ਮੌਕੇ ਬੁੱਕ-ਸਟਾਲਾਂ ਤੋਂ ਬਾਬਾ ਸਾਹਿਬ ਦਾ ਸਾਹਿਤ ਪ੍ਰਾਪਤ ਹੋਵੇਗਾ। ਇਸ ਮੌਕੇ ਪ੍ਰੋਫੈਸਰ ਬਲਬੀਰ, ਡਾ. ਜੀ. ਸੀ. ਕੌਲ, ਸੋਹਨ ਲਾਲ ਸਾਬਕਾ ਡੀਪੀ ਆਈ (ਕਾਲਜਾਂ), ਬਲਦੇਵ ਰਾਜ ਭਾਰਦਵਾਜ,  ਪਰਮਿੰਦਰ ਸਿੰਘ ਖੁੱਤਣ, ਤਿਲਕ ਰਾਜ  ਅਤੇ ਡਾ. ਮਹਿੰਦਰ ਸੰਧੂ ਹਾਜ਼ਰ ਸਨ।

ਬਲਦੇਵ ਰਾਜ ਭਾਰਦਵਾਜ

ਜਨਰਲ ਸਕੱਤਰ

 ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.), ਜਲੰਧਰ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਨਵੇਂ ਬਣੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਜਲਦ ਕੀਤਾ ਜਾਵੇਗਾ ਸਨਮਾਨ-ਜੱਥੇਦਾਰ ਗਾਬੜੀਆ
Next articleबाबा साहब डॉ. भीमराव अंबेडकर का जन्मदिन मुख्य कार्यक्रम 14 अप्रैल को अंबेडकर भवन में